ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੇ ਕੰਮਕਾਜ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਬੈਠਕ ਕੀਤੀ
ਚੰਡੀਗੜ੍ਹ / ਹੁਸ਼ਿਆਰਪੁਰ, 04 ਅਪ੍ਰੈਲ 2026: ਪੰਜਾਬ ਦੇ ਸੰਸਦੀ ਮਾਮਲਿਆਂ, ਐਨਆਰਆਈ ਮਾਮਲਿਆਂ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਨਾਲ ਮੀਟਿੰਗ ਦੀ ਅਗਵਾਈ ਕੀਤੀ।
ਇਸ ਬੈਠਕ ਵਿੱਚ ਏਡੀਜੀਪੀ ਜੇਲ੍ਹਾਂ ਅਰੁਣ ਪਾਲ ਸਿੰਘ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ) ਸੁਰਿੰਦਰ ਪਾਲ ਸਿੰਘ ਮੰਡ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਸੁਖਮੰਦਰ ਸਿੰਘ ਮਾਨ ਅਤੇ ਡੀਆਈਜੀ ਹੈੱਡਕੁਆਰਟਰ ਮਨਮੋਹਨ ਕੁਮਾਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਰਹੇ।
ਮੀਟਿੰਗ ਦਾ ਮੁੱਖ ਉਦੇਸ਼ ਜੇਲ੍ਹ ਅਧਿਕਾਰੀਆਂ ਨਾਲ ਜਾਣ-ਪਛਾਣ ਕਰਨਾ ਅਤੇ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਦੀ ਸਮੀਖਿਆ ਕਰਨਾ ਸੀ। ਇਸ ਦੌਰਾਨ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ‘ਤੇ ਵੀ ਚਰਚਾ ਹੋਈ।
ਜੇਲ੍ਹ ਮੰਤਰੀ ਨੂੰ ਪ੍ਰਸਤਾਵਿਤ “ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਬਿੱਲ” ਅਤੇ “ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਬਿੱਲ” ਬਾਰੇ ਵੀ ਜਾਣ...








