ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂਮਾਨ ਜਯੰਤੀ ਦੇ ਅਵਸਰ ‘ਤੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ
ਨੰਗਲ, 02 ਅਪ੍ਰੈਲ 2026: ਹਨੂਮਾਨ ਜਯੰਤੀ ਦੇ ਪਾਵਨ ਅਵਸਰ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਿਵਾਲਿਕ ਐਵਨਿਊ, ਨੰਗਲ ਵਿਖੇ ਸਥਿਤ ਹਨੂਮਾਨ ਮੰਦਰ ਵਿੱਚ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਮੰਦਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਇਕੱਠੀਆਂ ਹੋਈਆਂ, ਜਿਨ੍ਹਾਂ ਨੇ ਭਗਤੀ ਭਾਵਨਾ ਨਾਲ ਬਜਰੰਗ ਬਲੀ ਜੀ ਦਾ ਜਨਮ ਦਿਹਾੜਾ ਮਨਾਇਆ। ਸਮਾਗਮ ਦੌਰਾਨ ਮਾਹੌਲ ਪੂਰੀ ਤਰ੍ਹਾਂ ਭਗਤੀ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਹਰ ਪਾਸੇ ਜੈਕਾਰਿਆਂ ਦੀ ਗੂੰਜ ਸੁਣਾਈ ਦੇ ਰਹੀ ਸੀ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੰਦਰ ਵਿੱਚ ਨਤਮਸਤਕ ਹੋ ਕੇ ਬਜਰੰਗ ਬਲੀ ਜੀ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਸੂਬੇ ਅਤੇ ਦੇਸ਼ ਦੀ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਲਈ ਵਿਸ਼ੇਸ਼ ਅਰਦਾਸ ਵੀ ਕੀਤੀ। ਨਾਲ ਹੀ ਉਨ੍ਹਾਂ ਨੇ ਮੰਦਰ ਵਿੱਚ ਚੱਲ ਰਹੀ ਭਜਨ-ਕੀਰਤਨ ਸੇਵਾ ਵਿੱਚ ਭਾਗ ਲਿਆ।
ਉਨ੍ਹਾਂ ਨੇ ਸਮੂਹ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੇ ਹੋਏ ਕਿਹਾ ਕਿ ਬਜਰੰਗ ਬਲੀ ਜੀ ਸਭ ‘ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਹਰ ਘਰ ਵਿੱਚ ਸੁੱਖ-ਸ਼ਾਂਤੀ, ਸਿਹਤ ਅਤੇ ਖੁਸ਼ਹਾਲੀ ਬਖ਼ਸ਼ਣ। ਉਨ੍ਹਾਂ ਕਿਹਾ ਕ...









