ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਕਲਰਕ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 29 ਜੁਲਾਈ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਦੀ ਟੀਮ ਨੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ (ਬੀਪੀਈਓ), ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਤਾਇਨਾਤ ਕਲਰਕ ਗਗਨ ਨੂੰ ₹10,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਟਰੈਪ ਦੌਰਾਨ ਰਿਸ਼ਵਤ ਦੀ ਰਕਮ ਵੀ ਦੋਸ਼ੀ ਦੇ ਕਬਜ਼ੇ ਵਿੱਚੋਂ ਬਰਾਮਦ ਕਰ ਲਈ ਗਈ।
ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਸੁਲਤਾਨਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।
ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਦੇ ਬਦਲੇ ਮੰਗੀ ਰਿਸ਼ਵਤ
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਉਸ ਦੀ ਪਤਨੀ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਈਟੀਟੀ ਅਧਿਆਪਕਾ ਵਜੋਂ ਤਾਇਨਾਤ ਹੈ। ਉਸ ਦੀ ਚਾਈਲਡ ਕੇਅਰ ਲੀਵ (Child Care Leave) ਮਨਜ਼ੂਰ ਕਰਵਾਉ...









