ਸਰਹੱਦ ਪਾਰ ਤਸਕਰੀ ਮਾਡਿਊਲ ‘ਤੇ ਵੱਡੀ ਚੋਟ, 5 ਪਿਸਤੌਲ, 2 ਕਿਲੋ ਹੈਰੋਇਨ ਤੇ ₹5 ਲੱਖ ਦੀ ਡਰੱਗ ਮਨੀ ਸਮੇਤ 4 ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 27 ਜੁਲਾਈ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ .30 ਬੋਰ ਪਿਸਤੌਲ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਸਰਹੱਦ ਪਾਰੋਂ ਪੰਜਾਬ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਚਲਾਈ ਜਾ ਰਹੀ ਲਗਾਤਾਰ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਤੋਂ ਸੰਚਾਲਿਤ ਤਸਕਰੀ ਮਾਡਿਊਲ ਨਾਲ ਜੁੜੇ ਹੋ...









