ਪੰਜਾਬ ਵਿੱਚ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਕੁੱਲ ਗਿਣਤੀ 1,090 ਹੋਈ: ਮੁੱਖ ਮੰਤਰੀ
ਮੋਗਾ, 26 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਗਾ ਵਿਖੇ 120 ਬਿਸਤਰਿਆਂ ਵਾਲੇ ਅਤਿ-ਆਧੁਨਿਕ ਪਿਟ ਕੇਅਰ (PIT Care) ਮਲਟੀ-ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਹਸਪਤਾਲ ਮਾਲਵਾ ਖੇਤਰ ਦੇ ਲੋਕਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਇਹ ਮੋਗਾ ਜ਼ਿਲ੍ਹੇ ਦਾ ਪਹਿਲਾ NABH (National Accreditation Board for Hospitals & Healthcare Providers) ਤੋਂ ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਹੈ, ਜੋ ਮਰੀਜ਼ਾਂ ਨੂੰ ਰਾਸ਼ਟਰੀ ਮਿਆਰਾਂ ਅਨੁਸਾਰ ਇਲਾਜ ਮੁਹੱਈਆ ਕਰਵਾਏਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਦੇ ਸ਼ੁਰੂ ਹੋਣ ਨਾਲ ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਗੰਭੀਰ ਅਤੇ ਜਟਿਲ ਬਿਮਾਰੀਆਂ ਦੇ ਇਲਾਜ ਲਈ ਹੁਣ ਲੁਧਿਆਣਾ, ਚੰਡੀਗੜ੍ਹ ਜਾਂ ਹੋਰ ਵੱਡੇ ਸ਼ਹਿਰਾਂ ਦਾ ਰੁਖ ਨਹੀਂ ਕਰਨਾ ਪਵੇਗਾ। ਹਸਪਤਾਲ ਵਿੱਚ ਆਧੁਨਿਕ ਮੈਡੀਕਲ ਮਸ਼ੀਨਾਂ, ਨਵੀਂ ਤਕਨਾਲੋਜੀ ਅਤੇ ਮਾਹਿਰ ਡਾਕਟਰਾਂ ਦੀ ਟੀਮ ਲੋਕਾਂ ਨੂੰ ਵਿਸ਼ੇਸ਼ ਸਿਹਤ ਸੇਵਾਵਾ...









