ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 25 ਜੁਲਾਈ 2026: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਸਰਵੋਚ ਤਰਜੀਹ ਦਿੰਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਇੱਕ ਸਮਾਜਿਕ ਸਿੱਖਿਆ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਵਿਦਿਆਰਥਣਾਂ ਵੱਲੋਂ ਦੁਰਵਿਵਹਾਰ ਅਤੇ ਧਮਕੀਆਂ ਸਬੰਧੀ ਕੀਤੀਆਂ ਗੰਭੀਰ ਸ਼ਿਕਾਇਤਾਂ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਕੀਤੀ ਗਈ।
ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਫ਼ੈਸਲਾ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਜਾਂਚ ਰਿਪੋਰਟ ਦੇ ਆਧਾਰ 'ਤੇ ਲਿਆ ਗਿਆ ਹੈ। ਸਰਕਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਮੁਕੰਮਲ ਹੋਣ ਤੱਕ ਸੰਬੰਧਿਤ ਅਧਿਆਪਕ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਸ਼ਿਕਾਇਤਾਂ ਅਨੁਸਾਰ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਅਧਿਆਪਕ ਨੇ ਉਨ੍ਹਾਂ ਨਾਲ ਅਣਉਚਿਤ ਵਿਵਹਾਰ ਕੀਤਾ ਅਤੇ ਅਣਚਾਹੇ ਢੰਗ ਨਾਲ ...









