ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸ਼ੁਰੂ ਹੋਵੇਗਾ ਮੀਰੀ-ਪੀਰੀ ਖਾਲਸਾ ਮਾਰਚ, ਗੁਰਮਤਿ ਸੰਦੇਸ਼ ਦਾ ਹੋਵੇਗਾ ਵਿਸ਼ਾਲ ਪ੍ਰਚਾਰ
ਅੰਮ੍ਰਿਤਸਰ, 24 ਜੁਲਾਈ 2026: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ। ਇਹ ਧਾਰਮਿਕ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਸੰਗਤ ਨੂੰ ਗੁਰਮਤਿ ਦੇ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਪਰੰਪਰਾ ਨਾਲ ਜੋੜਨਾ ਹੈ।
ਮਾਰਚ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਤੋਂ ਬਾਅਦ ਹੋਵੇਗੀ। ਇਸ ਮੌਕੇ 'ਤੇ ਸਿੰਘ ਸਾਹਿਬਾਨ, ਵੱਖ-ਵੱਖ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ, ਧਾਰਮਿਕ ਵਿਦਵਾਨ ਅਤੇ ਪੰਥ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰੀ ਭਰਨਗੀਆਂ।
ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਿਕਲੇਗਾ ਮਾਰਚ
ਮੀਰੀ-ਪੀਰੀ ਖਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇ...









