ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਜੁਲਾਈ 2026: ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਵੱਖ-ਵੱਖ ਸੇਵਾ ਸਬੰਧੀ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਨਾਲ ਸਬੰਧਤ ਪੰਜ ਮੁਲਾਜ਼ਮ ਜਥੇਬੰਦੀਆਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੇਸ਼ ਕੀਤੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਪ੍ਰਸ਼ਾਸਕੀ ਪੱਧਰ ’ਤੇ ਲੋੜੀਂਦੇ ਕਦਮ ਪਹਿਲਾਂ ਹੀ ਚੁੱਕੇ ਜਾ ਰਹੇ ਹਨ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਕਵਰ...









