ਠੇਕਾ ਕਰਮਚਾਰੀਆਂ ਨੂੰ ਵੱਡੀ ਰਾਹਤ: ਹਰਿਆਣਾ ਸਰਕਾਰ ਨੇ 4 ਹੋਰ ਸ਼੍ਰੇਣੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਮੁੜ ਖੋਲ੍ਹਿਆ
ਚੰਡੀਗੜ੍ਹ, 22 ਜੁਲਾਈ 2026: ਹਰਿਆਣਾ ਸਰਕਾਰ ਨੇ ਹਰਿਆਣਾ ਠੇਕਾ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਦੇ ਦਾਇਰੇ ਨੂੰ ਹੋਰ ਵਿਸਤਾਰ ਦਿੰਦਿਆਂ ਠੇਕਾ ਕਰਮਚਾਰੀਆਂ ਦੀਆਂ ਚਾਰ ਵਾਧੂ ਸ਼੍ਰੇਣੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਹਜ਼ਾਰਾਂ ਯੋਗ ਠੇਕਾ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਸੇਵਾ ਸੁਰੱਖਿਆ ਅਤੇ ਹੋਰ ਲਾਭ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।
ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਨਵੀਆਂ ਸੂਚਿਤ ਸ਼੍ਰੇਣੀਆਂ ਵਿੱਚ ਸ਼ਾਮਲ ਕਰਮਚਾਰੀ 31 ਜੁਲਾਈ 2026 ਤੱਕ ਸਰਕਾਰੀ ਪੋਰਟਲ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਤੋਂ ਬਾਅਦ ਉਨ੍ਹਾਂ ਦੇ ਸੇਵਾ ਰਿਕਾਰਡਾਂ ਦੀ ਪੜਾਅਵਾਰ ਤਸਦੀਕ ਕੀਤੀ ਜਾਵੇਗੀ ਅਤੇ ਯੋਗ ਪਾਏ ਜਾਣ ਵਾਲੇ ਕਰਮਚਾਰੀਆਂ ਨੂੰ ਹਰਿਆਣਾ ਠੇਕਾ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਅਤੇ ਨਿਯਮ, 2025 ਦੇ ਉਪਬੰਧਾਂ ਅਧੀਨ ਸੇਵਾ ਸੁਰੱਖਿਆ ਦੇ ਲਾਭ ਲਈ ਵਿਚਾਰਿਆ ਜਾਵੇਗਾ।
ਚਾਰ ਨਵੀਆਂ ਸ਼੍ਰੇਣੀਆਂ ਨੂੰ ਮਿਲਿਆ ਮੌਕਾ
ਸਰਕਾਰ ਵੱਲੋਂ ਇਸ ਵਾਰ ਜਿਨ੍ਹਾਂ ਨਵੀਆਂ ਸ਼੍ਰੇਣ...









