ਸ਼ੰਭੂ-ਖਨੌਰੀ ਬਾਰਡਰ ‘ਤੇ ਰੋਕ ਤੋਂ ਬਾਅਦ ਕਿਸਾਨਾਂ ਦਾ ਦਿੱਲੀ ਮਾਰਚ ਮੁਲਤਵੀ
ਚੰਡੀਗੜ੍ਹ, 21 ਜੁਲਾਈ 2026: ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਆਪਣਾ ਪ੍ਰਸਤਾਵਿਤ ਮਾਰਚ ਫਿਲਹਾਲ ਮੁਲਤਵੀ ਕਰ ਦਿੱਤਾ। ਹਰਿਆਣਾ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਕਿਸਾਨ ਜਥੇ ਦੁਪਹਿਰ ਕਰੀਬ 3 ਵਜੇ ਤੋਂ ਬਾਅਦ ਵਾਪਸ ਮੁੜਨ ਲੱਗ ਪਏ।
ਕਿਸਾਨ ਆਗੂ ਦਿਲਬਾਗ ਸਿੰਘ ਦਿਰਾਜਕੇ ਨੇ ਦੱਸਿਆ ਕਿ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ ਹੋਈ ਬੈਠਕ ਦੌਰਾਨ ਕਿਸਾਨਾਂ ਨੇ ਦੋ ਮੁੱਖ ਮੰਗਾਂ ਰੱਖੀਆਂ। ਪਹਿਲੀ, ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਦੀ ਰਿਹਾਈ ਅਤੇ ਦੂਜੀ, ਕਿਸਾਨ ਮਸਲਿਆਂ ਅਤੇ ਵਪਾਰ ਸਮਝੌਤੇ ਸਬੰਧੀ ਕੇਂਦਰ ਸਰਕਾਰ ਨਾਲ ਜਲਦ ਮੀਟਿੰਗ ਕਰਵਾਉਣ ਦੀ ਮੰਗ। ਉਨ੍ਹਾਂ ਦੱਸਿਆ ਕਿ ਦੋਵੇਂ ਮੰਗਾਂ 'ਤੇ ਸਕਾਰਾਤਮਕ ਸਹਿਮਤੀ ਬਣਨ ਤੋਂ ਬਾਅਦ ਦਿੱਲੀ ਮਾਰਚ ਨੂੰ ਫਿਲਹਾਲ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ।
ਇਸ ਤੋਂ ਪਹਿਲਾਂ ਸਵੇਰੇ ਹੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪਟਿਆਲਾ-ਅੰਬਾਲਾ ਵਿਚਕਾਰ ਸਥਿਤ ਸ਼ੰਭੂ ਬਾਰਡਰ ਅਤੇ ਸੰਗਰ...









