ਡੀਈਓ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਬੀਐਲਓਜ਼ ਦੀ ਮਿਹਨਤ ਨਾਲ ਮਿਲੀ ਵੱਡੀ ਕਾਮਯਾਬੀ: ਸੀਈਓ ਅਨਿੰਦਿਤਾ ਮਿਤਰਾ
ਚੰਡੀਗੜ੍ਹ, 18 ਜੁਲਾਈ 2026: ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀਈਓ) ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ ਸਫਲਤਾਪੂਰਵਕ ਮੁਕੰਮਲ ਹੋਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਇਸ ਨੂੰ ਪੰਜਾਬ ਦੀ ਚੋਣ ਪ੍ਰਣਾਲੀ ਦੇ ਡਿਜੀਟਲ ਬਦਲਾਅ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਉਪਲਬਧੀ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਕੁਸ਼ਲਤਾ, ਤੇਜ਼ੀ ਅਤੇ ਆਧੁਨਿਕ ਤਕਨਾਲੋਜੀ ਦੇ ਪ੍ਰਭਾਵਸ਼ਾਲੀ ਇਸਤੇਮਾਲ ਨੂੰ ਦਰਸਾਉਂਦੀ ਹੈ। ਇਸ ਨਾਲ ਨਾ ਸਿਰਫ਼ ਚੋਣ ਪ੍ਰਬੰਧਨ ਹੋਰ ਮਜ਼ਬੂਤ ਹੋਵੇਗਾ, ਸਗੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਭਰੋਸੇਯੋਗਤਾ ਵੀ ਹੋਰ ਵਧੇਗੀ।
ਡੀਈਓ, ਈਆਰਓ ਅਤੇ ਬੀਐਲਓਜ਼ ਦੀ ਟੀਮ ਵਰਕ ਨੂੰ ਦਿੱਤਾ ਸਫਲਤਾ ਦਾ ਸਿਹਰਾ
ਸੀਈਓ ਅਨਿੰਦਿਤਾ ਮਿਤਰਾ ਨੇ ਇਸ ਕਾਮਯਾਬੀ ਦਾ ਸਿਹਰਾ ਜ਼ਿਲ੍ਹਾ ਚੋਣ ਅਧਿਕਾਰੀਆਂ (DEOs), ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (EROs) ਅਤੇ ਬੂਥ ਲੈਵਲ ਅਫ਼ਸਰਾਂ (BLOs) ਨੂੰ ਦਿੰਦਿਆਂ ਕਿਹਾ ਕਿ ਉਨ੍...









