ਬਾਦਲ ਦਾ ‘ਧਰਮ ਯੁੱਧ ਮੋਰਚਾ’ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ ਹੈ: ਬਲਤੇਜ ਪੰਨੂ
ਚੰਡੀਗੜ੍ਹ, 17 ਜੁਲਾਈ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦੇ ਐਲਾਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਸਿਰਫ਼ ਇੱਕ ਸਿਆਸੀ ਡਰਾਮਾ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।
ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ 19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਪਰ ਹੁਣ ਮਿਤੀ ਨੇੜੇ ਹੋਣ ਦੇ ਬਾਵਜੂਦ ਨਾ ਤਾਂ ਕਿਸੇ ਤਰ੍ਹਾਂ ਦੀਆਂ ਤਿਆਰੀਆਂ ਦਿਖਾਈ ਦੇ ਰਹੀਆਂ ਹਨ ਅਤੇ ਨਾ ਹੀ ਕੋਈ ਵਿਸਥਾਰਤ ਪ੍ਰੋਗਰਾਮ ਜਨਤਕ ਕੀਤਾ ਗਿਆ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਕਿਸੇ ਵੀ ਇਤਿਹਾਸਕ ਜਾਂ ਧਾਰਮਿਕ ਅੰਦੋਲਨ ਲਈ ਡੂੰਘੀ ਜ਼ਮੀਨੀ ਤਿਆਰੀ, ਲੋਕਾਂ ਦੀ ਭਾਗੀਦਾਰੀ ਅਤੇ ਸਪੱਸ਼ਟ ਰਣਨੀਤੀ ਦੀ ਲੋੜ ਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵੱਲੋ...









