‘ਵਿਸ਼ਵ ਗੁਰੂ’ ਦੇ ਦਾਵਿਆਂ ਤੋਂ ਲੈ ਕੇ ਗੈਸ ਸਿਲੰਡਰਾਂ ਲਈ ਲੱਗਦੀਆਂ ਲਾਈਨਾਂ ਤੱਕ—ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਵਿਆਂ ‘ਤੇ ਤਿੱਖਾ ਸਵਾਲ ਚੁੱਕਿਆ
ਚੰਡੀਗੜ੍ਹ, 12 ਮਾਰਚ 2026: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਿਦੇਸ਼ੀ ਅਤੇ ਘਰੇਲੂ ਦੋਹਾਂ ਮੋਰਚਿਆਂ ‘ਤੇ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ‘ਵਿਸ਼ਵ ਗੁਰੂ’ ਅਤੇ ‘ਆਤਮਨਿਰਭਰ’ ਬਣਾਉਣ ਦੇ ਕੀਤੇ ਦਾਅਵੇ ਹੁਣ ਹਕੀਕਤ ਵਿੱਚ ਖੋਖਲੇ ਸਾਬਤ ਹੋ ਰਹੇ ਹਨ ਅਤੇ ਸਰਕਾਰੀ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿਚਕਾਰ ਵੱਡਾ ਅੰਤਰ ਸਪੱਸ਼ਟ ਤੌਰ ‘ਤੇ ਨਜ਼ਰ ਆ ਰਿਹਾ ਹੈ।
ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਨਿੰਦਾ ਮਤੇ ‘ਤੇ ਚਰਚਾ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਅੱਜ ਦੇ ਅਖ਼ਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਲੱਗੀਆਂ ਲੰਬੀਆਂ ਕਤਾਰਾਂ, ਹੋਟਲਾਂ ਦੇ ਬੰਦ ਹੋਣ ਦੇ ਖ਼ਤਰੇ, ਵਿਆਹ ਸਮਾਰੋਹ ਰੱਦ ਹੋਣ ਅਤੇ ਘਰਾਂ ਵਿੱਚ ਰਸੋਈ ਚਲਾਉਣ ਨੂੰ ਲੈ ਕੇ ਲੋਕਾਂ ਦੀ ਚਿੰਤਾ ਵਾਲੀਆਂ ਖ਼ਬਰਾਂ ਛਪੀਆਂ ਹੋਈਆਂ ਹਨ, ਜਦਕਿ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ‘ਤੁਹਾਡਾ ਘਰ ਸਾ...









