ਕੇਜਰੀਵਾਲ ਦੇ ਹਵਾਲੇ ਨਾਲ ਗੋਇਲ ਦਾ ਦਾਅਵਾ—ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਖੋਜ ਨਾਲ ਪੰਜਾਬ ਕਮਾ ਸਕਦਾ ਹੈ 20,000 ਕਰੋੜ ਤੋਂ ਵੱਧ
ਚੰਡੀਗੜ੍ਹ, 11 ਮਾਰਚ 2026: ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਦੌਰਾਨ ਹਿੱਸਾ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਕਈ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਬਾਵਜੂਦ ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਤਿਹਾਸਕ ਅਤੇ ਲੋਕ-ਪੱਖੀ ਬਜਟ ਦੀ ਸਰਾਹਨਾ ਕੀਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਲ 2022 ਤੋਂ ਬਾਅਦ ਸੂਬੇ ਨੂੰ ਮਿਲਦਾ ਆ ਰਿਹਾ ਲਗਭਗ 30,000 ਕਰੋੜ ਰੁਪਏ ਦਾ ਸਾਲਾਨਾ ਜੀਐਸਟੀ ਮੁਆਵਜ਼ਾ ਬੰਦ ਹੋ ਜਾਣ ਦੇ ਬਾਵਜੂਦ ਸਰਕਾਰ ਨੇ ਲੋਕਾਂ ‘ਤੇ ਕੋਈ ਨਵਾਂ ਟੈਕਸ ਲਗਾਏ ਬਿਨਾਂ ਹੀ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਆਪਣੇ ਜਾਇਜ਼ ਹੱਕਾਂ ਵਾਲੇ ਫੰਡਾਂ ਦੇ ਜਾਰੀ ਹੋਣ ਵਿੱਚ ਦੇਰੀ, ਕੁਦਰਤੀ ਆਫ਼ਤਾਂ ਅਤੇ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਿਯੋਗ ਦੀ ਘਾਟ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪਰ ਫਿਰ ਵੀ ਬਜਟ ਵਿੱਚ ਹਰ ਵਰਗ ਦੀ ਭਲਾਈ ਲਈ ਵੱਡੀਆਂ ਪਹਿਲਕਦਮੀਆਂ ਸ਼ਾਮਲ ਕੀਤੀਆਂ ਗਈਆਂ ਹਨ।
ਮਾਈਨਿੰਗ ਰਾਹੀਂ ਲਗਭਗ 20,000 ...









