ਸਿੰਚਾਈ ਨੈੱਟਵਰਕ ਦੀ ਮਜ਼ਬੂਤੀ ਅਤੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਲਈ ਮੱਦਦਗਾਰ ਸਾਬਤ ਹੋਵੇਗਾ ਪੰਜਾਬ ਸਰਕਾਰ ਦਾ ਬਜਟ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 9 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਦੂਰਦਰਸ਼ੀ ਅਤੇ ਕਿਸਾਨ-ਹਿਤੈਸ਼ੀ ਦੱਸਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਬਜਟ ਵਿੱਚ ਦਰਸਾਈ ਗਈ ਭਵਿੱਖੀ ਯੋਜਨਾ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ ਮਾਈਨਿੰਗ ਖੇਤਰ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵੀ ਵਧਾਵੇਗੀ।
ਬਜਟ ਵਿੱਚ ਪਾਣੀ ਪ੍ਰਬੰਧਨ ਸੰਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਧਿਆਨ ਦੇਣ ਦੀ ਸਰਾਹਨਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕੇਵਲ ਤਿੰਨ ਸਾਲਾਂ ਵਿੱਚ ਨਹਿਰੀ ਸਿੰਚਾਈ ਦੀ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਹੇਠ ਆਉਣ ਵਾਲਾ ਰਕਬਾ 2.23 ਮਿਲੀਅਨ ਏਕੜ ਸੀ ਜੋ ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋਣ ਦੀ ਸੰਭਾਵਨਾ ਹੈ।
ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸਾਲ 2026-27 ਲਈ ਜਲ ਸਰੋਤ ਖੇਤਰ ਵਾਸਤੇ 2971 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਸ ਰਕਮ ਰਾਹੀਂ ਨਹਿ...









