SIT ਦੀ ਕਾਰਵਾਈ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ 31 ਜਨਵਰੀ 2026 : 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਲਈ ਬਣੀ ਸਿੱਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਣ ਜਾਰੀ ਕੀਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।
ਗਿਆਨੀ ਰਘਬੀਰ ਸਿੰਘ ਜੀ ਨੇ ਜਾਂਚ ਦੌਰਾਨ ਅਧਿਕਾਰੀਆਂ ਨੂੰ ਹੋ ਰਹੀ ਕਥਿਤ ਮਾਨਸਿਕ ਪਰੇਸ਼ਾਨੀ ’ਤੇ ਗਹਿਰੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਸਿੱਟ ਵੱਲੋਂ ਮੁੜ 40 ਵਿਅਕਤੀਆਂ ਨੂੰ ਬਿਆਨ ਦਰਜ ਕਰਵਾਉਣ ਲਈ ਸੱਦਾ ਦਿੱਤਾ ਗਿਆ ਹੈ, ਜਦਕਿ ਇਸ ਤੋਂ ਪਹਿਲਾਂ ਡਾ. ਈਸ਼ਰ ਸਿੰਘ ਦੀ ਰਿਪੋਰਟ ਸਮੇਂ ਸਾਰੇ ਸੰਬੰਧਤ ਲੋਕਾਂ ਦੇ ਬਿਆਨ ਦਰਜ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜਾਂਚ ਹੋਣੀ ਜ਼ਰੂਰੀ ਹੈ ਤਾਂ ਜੋ ਸੱਚਾਈ ਸਭ ਦੇ ਸਾਹਮਣੇ ਆ ਸਕੇ, ਪਰ ਜਾਂਚ ਦੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਸਰੀਰਕ ਜਾਂ ਮਾਨਸਿਕ ਹਰਾਸਮ...

