ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 21 ਅਧੁਨਿਕ ਪਿਸਤੌਲ ਅਤੇ 2.1 ਕਿਲੋਗ੍ਰਾਮ ਹੈਰੋਇਨ ਬਰਾਮਦ
ਚੰਡੀਗੜ੍ਹ/ਫਾਜ਼ਿਲਕਾ, 29 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਤੌਰ ’ਤੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਾਂਝੀ ਕਾਰਵਾਈ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਤੇਜਾ ਰੁਹੇਲਾ ਵਿੱਚ ਸਥਿਤ ਸਰਹੱਦੀ ਚੌਕੀ ਬੀਓਪੀ ਜੀਜੀ–3 ਨੇੜੇ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ 2.1 ਕਿਲੋਗ੍ਰਾਮ ਹੈਰੋਇਨ ਅਤੇ 21 ਅਤਿ-ਆਧੁਨਿਕ ਪਿਸਤੌਲਾਂ ਸਮੇਤ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ।
ਡੀਜੀਪੀ ਨੇ ਦੱਸਿਆ ਕਿ ਬਰਾਮਦ ਹਥਿਆਰਾਂ ਵਿੱਚ 22 ਮੈਗਜ਼ੀਨਾਂ ਸਮੇਤ 11 ਗਲੌਕ ਪਿਸਤੌਲ, ਇੱਕ ਮੈਗਜ਼ੀਨ ਸਮੇਤ ਇੱਕ ਬਰੇਟਾ ਪਿਸਤੌਲ, 10 ਮੈਗਜ਼ੀਨਾਂ ਸਮੇਤ ਪੰਜ ਜ਼ਿਗਾਨਾ ਪਿਸਤੌਲ, ਪੰਜ ਮੈਗਜ਼ੀਨਾਂ ਸਮੇਤ ਤਿੰਨ ਨੋਰਿੰਕੋ ਪਿਸਤੌਲ, ਇੱਕ ਮੈਗਜ਼ੀਨ ਸਮੇਤ ਇੱਕ ਗੱਫਰ ਸਕਿਉਰਿਟੀ ਪ...




