ਈਜ਼ੀ ਜਮ੍ਹਾਂਬੰਦੀ ਪੋਰਟਲ ਨੇ ਜ਼ਮੀਨ ਸੇਵਾਵਾਂ ਨੂੰ ਸੁਚਾਰੂ ਬਣਾਇਆ, ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਵੱਲ ਕਦਮ: ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 12 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ “ਈਜ਼ੀ ਰਜਿਸਟਰੀ” ਅਤੇ “ਈਜ਼ੀ ਜਮ੍ਹਾਂਬੰਦੀ ਪੋਰਟਲ” ਵਰਗੀਆਂ ਡਿਜੀਟਲ ਸੇਵਾਵਾਂ ਨੇ ਜ਼ਮੀਨ ਨਾਲ ਸਬੰਧਤ ਕੰਮਕਾਜ ਨੂੰ ਕਾਫ਼ੀ ਹੱਦ ਤੱਕ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਹਿਲਾਂ ਦਾ ਮੁੱਖ ਮਕਸਦ ਲੋਕਾਂ ਨੂੰ ਬਿਨਾਂ ਵਿਚੋਲਿਆਂ ਦੇ ਸਿੱਧੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਤਹਿਸੀਲਾਂ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦੀ ਸੰਭਾਵਨਾ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਸ. ਸੰਧਵਾਂ ਨੇ ਕਿਹਾ ਕਿ ਪਹਿਲਾਂ ਸੂਬੇ ਦੇ ਲਗਭਗ 40 ਲੱਖ ਨਾਗਰਿਕਾਂ ਨੂੰ ਆਪਣੀ ਜ਼ਮੀਨ ਦੀ ਫਰਦ (ਜ਼ਮੀਨੀ ਰਿਕਾਰਡ ਦੀ ਨਕਲ) ਲੈਣ ਲਈ ਪਟਵਾਰਖਾਨਿਆਂ ਜਾਂ ਸੇਵਾ ਕੇਂਦਰਾਂ ਦੇ ਚੱਕਰ ਲਾਉਣੇ ਪੈਂਦੇ ਸਨ। ਲੰਬੀਆਂ ਕਤਾਰਾਂ, ਸਮੇਂ ਦੀ ਬਰਬਾਦੀ ਅਤੇ ਕਈ ਵਾਰ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਲੋਕਾਂ ਲਈ ਵੱਡੀ ਮੁਸ਼ਕਲ ਬਣੀਆਂ ਰਹਿੰਦੀਆਂ ਸਨ। ਪਰ ਹੁਣ ਡਿਜੀਟਲ ਪ੍ਰਣਾਲੀ ਰਾਹੀਂ ਇਹ ਪ੍ਰਕਿਰਿਆ ਕਾਫ਼ੀ ਆਸਾਨ ਹੋ ...









