ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ, ਪੰਜਾਬ ਸਰਕਾਰ ਸੂਬਾ ਪੱਧਰੀ ਨੀਤੀ ਲਿਆਏਗੀ
ਚੰਡੀਗੜ੍ਹ, 11 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਰਹਿ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਇੱਕ ਸੂਬਾ ਪੱਧਰੀ ਨੀਤੀ ਤਿਆਰ ਕਰੇਗੀ। ਇਸ ਨੀਤੀ ਦਾ ਮਕਸਦ ਉਨ੍ਹਾਂ ਲੋਕਾਂ ਨੂੰ ਰਾਹਤ ਦੇਣਾ ਹੈ ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਨਾਲ ਪਲਾਟ ਖਰੀਦੇ ਪਰ ਅਣਅਧਿਕਾਰਤ ਕਲੋਨੀਆਂ ਵਿੱਚ ਫਸ ਜਾਣ ਕਾਰਨ ਕਾਨੂੰਨੀ ਅਤੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹੇ।
ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹਜ਼ਾਰਾਂ ਪਰਿਵਾਰ ਧੋਖੇਬਾਜ਼ ਕਾਲੋਨਾਈਜ਼ਰਾਂ ਦੀਆਂ ਗਲਤ ਨੀਤੀਆਂ ਅਤੇ ਝੂਠੇ ਵਾਅਦਿਆਂ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਕਰਸ਼ਕ ਇਸ਼ਤਿਹਾਰਾਂ, ਬਰੋਸ਼ਰਾਂ ਅਤੇ ਵੱਡੇ ਦਾਵਿਆਂ ਰਾਹੀਂ ਪਲਾਟ ਵੇਚੇ ਗਏ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਨਾ ਤਾਂ ਜ਼ਮੀਨ ਦੀ ਰਜਿਸਟਰੀ ਹੋ ਸਕਦੀ ਹੈ ਅਤੇ ਨਾ ਹੀ ਉਹ ਆਪਣੀ ਜਾਇਦਾਦ ਨੂੰ ਕਾਨੂੰਨੀ ...









