ਸਫਲ ਵਿਦਿਆਰਥੀਆਂ ਦੀ ਪ੍ਰਾਪਤੀ ‘ਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਮੁਬਾਰਕਾਂ, ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ
ਚੰਡੀਗੜ੍ਹ, 3 ਜੂਨ 2026: ਪੰਜਾਬ ਦੇ ਸਰਕਾਰੀ ਸਕੂਲਾਂ ਨੇ ਇੱਕ ਵਾਰ ਫਿਰ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਦੇਸ਼ ਦੀ ਸਭ ਤੋਂ ਮੁਸ਼ਕਲ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਜੇਈਈ ਐਡਵਾਂਸਡ-2026 ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਦੀ ਵੱਡੀ ਸਫਲਤਾ ਦਾ ਪ੍ਰਤੀਕ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਾਲ 2025 ਵਿੱਚ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪਾਸ ਕੀਤਾ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 59 ਹੋ ਗਈ ਹੈ, ਜੋ ਲਗਭਗ 34 ਫੀਸਦੀ ਵਾਧਾ ਦਰਸਾਉਂਦੀ ਹੈ। ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ।
ਜ਼ਿਲ੍ਹਾ-ਵਾਰ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਪਟਿਆਲਾ 11 ਵਿਦਿਆਰਥੀਆਂ ਨਾਲ ਪਹਿਲੇ ਸਥਾਨ ‘ਤੇ ਰਿਹਾ, ਜਦਕਿ ਸੰਗਰੂਰ ਦੇ 7 ਵਿ...









