ਮਹਿੰਗੇ ਤੇਲ ਕਾਰਨ ਏਅਰ ਇੰਡੀਆ ਦਾ ਵੱਡਾ ਫੈਸਲਾ, ਘਰੇਲੂ ਉਡਾਣਾਂ ‘ਚ 22% ਕਟੌਤੀ
ਨਵੀਂ ਦਿੱਲੀ, 27 ਮਈ 2026: ਹਵਾਈ ਇੰਧਨ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਅਤੇ ਵਧ ਰਹੀ ਸੰਚਾਲਨ ਲਾਗਤ ਦੇ ਦਬਾਅ ਕਾਰਨ Air India ਨੇ ਆਪਣੀਆਂ ਘਰੇਲੂ ਉਡਾਣਾਂ ਵਿੱਚ 20 ਤੋਂ 22 ਫ਼ੀਸਦੀ ਤੱਕ ਕਟੌਤੀ ਕਰਨ ਦਾ ਵੱਡਾ ਫੈਸਲਾ ਲਿਆ ਹੈ। ਏਅਰਲਾਈਨ ਦੇ ਇਸ ਕਦਮ ਨੂੰ ਹਵਾਈ ਯਾਤਰਾ ਖੇਤਰ ਵਿੱਚ ਵਧ ਰਹੀਆਂ ਆਰਥਿਕ ਚੁਣੌਤੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਕੰਪਨੀ ਪਹਿਲਾਂ ਹੀ ਆਪਣੀਆਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਲਗਭਗ 27 ਫ਼ੀਸਦੀ ਦੀ ਕਮੀ ਕਰ ਚੁੱਕੀ ਹੈ। ਹੁਣ ਘਰੇਲੂ ਰੂਟਾਂ ‘ਤੇ ਵੀ ਉਡਾਣਾਂ ਦੀ ਗਿਣਤੀ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦਾ ਪ੍ਰਭਾਵ ਦੇਸ਼ ਦੇ ਕਈ ਵੱਡੇ ਅਤੇ ਦਰਮਿਆਨੇ ਸ਼ਹਿਰਾਂ ਨੂੰ ਜੋੜਨ ਵਾਲੀਆਂ ਸੇਵਾਵਾਂ ‘ਤੇ ਪੈ ਸਕਦਾ ਹੈ।
ਏਅਰ ਇੰਡੀਆ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਲੰਮੇ ਸਮੇਂ ਤੋਂ ਹਵਾਈ ਇੰਧਨ ਦੀਆਂ ਉੱਚੀਆਂ ਕੀਮਤਾਂ ਕਾਰਨ ਕੰਪਨੀ ਦੇ ਸੰਚਾਲਨ ਖਰਚੇ ਵਿੱਚ ਵੱਡਾ ਵਾਧਾ ਹੋਇਆ ਹੈ। ਹਾਲਾਤਾਂ ਨੂੰ ਦੇਖਦੇ ਹੋਏ ਕੰਪਨੀ ਨੇ ਜੂਨ ਤੋਂ ਅਗਸਤ 2026 ਤੱਕ ਕੁਝ ਘਰੇਲੂ ਅਤੇ ਅੰਤਰਰਾਸ਼ਟਰੀ ਰੂਟਾਂ ‘ਤੇ ਉਡਾਣਾਂ ਦੀ ਗਿਣਤੀ ਅਸਥਾਈ ਤੌਰ ...









