ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਪਾਸ, 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ
Punjab Cabinet Decisions: ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ, ‘ਮੇਰੀ ਰਸੋਈ’ ਯੋਜਨਾ ਦਾ ਐਲਾਨ
ਚੰਡੀਗੜ੍ਹ, 23 ਫਰਵਰੀ 2026: ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ “ਮੇਰੀ ਰਸੋਈ” ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ।
ਇਸ ਯੋਜਨਾ ਤਹਿਤ ਸਰਕਾਰ ਵੱਲੋਂ ਇੱਕ ਵਿਸ਼ੇਸ਼ ਭੋਜਨ ਕਿੱਟ ਤਿਆਰ ਕੀਤੀ ਜਾਵੇਗੀ, ਜੋ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਵੰਡੀ ਜਾਵੇਗੀ। ਇਸ ਕਿੱਟ ਵਿੱਚ ਕਣਕ ਦੇ ਨਾਲ 2 ਕਿਲੋ ਉੜਦ-ਛੋਲੇ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ।
ਮੁੱਖ ਮੰਤਰੀ ਦੀ ਬ੍ਰੀਫਿੰਗ ਦੇ ਅਹਿਮ ਬਿੰਦੂ
ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਲਈ ਜਾਣੇ ਜਾਂਦੇ ਹਨ। ਜਦੋਂ ਵੀ ਦੇਸ਼ ਵ...









