ਪੰਜਾਬ ਸਰਕਾਰ ਕੰਟਰੈਕਟ ਅਧਾਰਿਤ ਮੁਲਾਜ਼ਮਾਂ ਦੀ ਨੌਕਰੀ ਪੱਕੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ; ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 28 ਜਨਵਰੀ 2026: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਵਿੱਚ ਕੰਮ ਕਰ ਰਹੇ ਕੰਟਰੈਕਟ ਅਧਾਰਿਤ ਮੁਲਾਜ਼ਮਾਂ ਦੀ ਨੌਕਰੀ ਪੱਕੀ ਕਰਨ ਸਮੇਤ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਕਹੀ।
ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਵਿਚਾਰ ਕਰਨ ਲਈ 3 ਫਰਵਰੀ 2026 ਨੂੰ ਟਰਾਂਸਪੋਰਟ ਸਕੱਤਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਦਰਮਿਆਨ ਇਕ ਮੀਟਿੰਗ ਨਿਧਾਰਤ ਕੀਤੀ ਗਈ ਹੈ, ਤਾਂ ਜੋ ਮਸਲਿਆਂ ਦਾ ਸਕਾਰਾਤਮਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ।
ਅੱਜ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੱਚੇ ਅਤੇ ਕੰਟਰੈਕਟ ਅਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਸਲੇ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਗੰਭੀਰਤਾ ਨਾਲ ਕਦਮ ਚੁੱਕੇ ਜਾ ਰਹੇ ਹਨ...
