ਪੰਜਾਬ ਮੌਸਮ ਅਪਡੇਟ: 16 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ, ਕਈ ਥਾਵਾਂ ’ਤੇ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ
ਚੰਡੀਗੜ੍ਹ, 12 ਜੁਲਾਈ 2026: ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਕਾਰਨ ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ਲਈ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਵਿੱਚ ਲੋਕਾਂ ਨੂੰ ਮੌਸਮ ਦੀ ਸਥਿਤੀ ’ਤੇ ਨਜ਼ਰ ਰੱਖਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
ਵਿਭਾਗ ਵੱਲੋਂ ਜਾਰੀ ਜਾਣਕਾਰ...









