ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ ਅਤੇ ਫਿਰਨੀਆਂ ਲਈ 3.88 ਕਰੋੜ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ
ਲੰਬੀ, 19 ਜਨਵਰੀ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਅਧੀਨ ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ ਕੁੱਲ 3.88 ਕਰੋੜ ਰੁਪਏ (388 ਲੱਖ ਰੁਪਏ) ਦੀ ਲਾਗਤ ਨਾਲ ਅਹਿਮ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣਗੇ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਰਸਤੇ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਉਨ੍ਹਾਂ ਦੱਸਿਆ ਕਿ ਲੰਬੀ ਹਲਕੇ ਵਿੱਚ ਮਨਜ਼ੂਰ ਹੋਏ ਕੰਮ ਹੇਠ ਲਿਖੇ ਅਨੁਸਾਰ ਹਨ: -
ਮਲੋਟ : ਡੱਬਵਾਲੀ ਸੜਕ ਤੋਂ ਮਾਨ ਵਾਇਆ ਚੰਨੂੰ ਬੀਦੋਵਾਲੀ ਸੜਕ (ਫਿਰਨੀ ਚੰਨੂੰ) ਦੀ ਸੀ.ਸੀ. ਫਲੋਰਿੰਗ
— ਲੰਬਾਈ : 1.80 ਕਿਲੋਮੀਟਰ
— ਲਾਗਤ : 110 ਲੱਖ ਰੁਪਏ
ਗਿੱਦੜਬਾਹਾ : ਥਰਾਜਵਾਲਾ ਸੜਕ ਤੋਂ ਗਿੱਦੜਬਾਹਾ–ਲੰਬੀ ਸੜ...





