2025-26 ਵਿੱਤੀ ਸਾਲ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀਆਂ ਉਪਲਬਧੀਆਂ ਅਤੇ ਸਕੀਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ
ਚੰਡੀਗੜ੍ਹ, 2 ਅਪ੍ਰੈਲ 2026: ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੇ ਚੇਅਰਮੈਨ Gagandeep Singh Kaku Ahluwalia ਨੇ ਅੱਜ ਚੰਡੀਗੜ੍ਹ ਵਿਖੇ ਬੋਰਡ ਦੇ ਦਫ਼ਤਰ ਵਿੱਚ ਵਿੱਤੀ ਸਾਲ 2025-26 ਦੌਰਾਨ ਹੋਈਆਂ ਪ੍ਰਾਪਤੀਆਂ ਅਤੇ ਚੱਲ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।
ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ (PMEGP) ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਵਿੱਚ ਮਹੱਤਵਪੂਰਨ ਉਪਲਬਧੀਆਂ ਦਰਜ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨਾਲ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤੀ ਮਿਲੀ ਹੈ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਬੋਰਡ ਵੱਲੋਂ PMEGP ਸਕੀਮ ਅਧੀਨ 457 ਇਕਾਈਆਂ ਸਥਾਪਤ ਕਰਕੇ 5027 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ। ਇਨ੍ਹਾਂ ਇਕਾਈਆਂ ਦੇ ਲਾਭਪਾਤਰੀਆਂ ਨੂੰ ਕੁੱਲ 32 ਕਰੋੜ 77 ਲੱਖ 85 ਹਜ਼...









