ਲੁਧਿਆਣਾ ਰਾਸ਼ਨ ਕਿੱਟਾਂ ਦੀ ਵੰਡ ਵਿੱਚ ਸੂਬੇ ਭਰ ਵਿੱਚ ਸਭ ਤੋਂ ਅੱਗੇ
ਚੰਡੀਗੜ੍ਹ, 10 ਜੁਲਾਈ 2026: ਪੰਜਾਬ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਆਪਣੀ ਮਹੱਤਵਪੂਰਨ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੂੰ ਮਿਸ਼ਨ ਮੋਡ ਵਿੱਚ ਹੋਰ ਤੇਜ਼ ਕਰ ਦਿੱਤਾ ਹੈ। ਇਸ ਲੋਕ-ਭਲਾਈ ਪਹਿਲਕਦਮੀ ਤਹਿਤ ਹੁਣ ਤੱਕ ਸੂਬੇ ਦੇ ਲਗਭਗ 25.03 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਜਦਕਿ ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ ਰਾਜ ਦੇ 40.48 ਲੱਖ ਯੋਗ ਪਰਿਵਾਰਾਂ ਤੱਕ ਇਹ ਕਿੱਟਾਂ ਪਹੁੰਚਾਉਣਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਰੰਤਰ ਨਿਗਰਾਨੀ ਹੇਠ ਚੱਲ ਰਹੀ ਇਹ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਰੋਜ਼ਾਨਾ ਦੀਆਂ ਰਸੋਈ ਲੋੜਾਂ ਨੂੰ ਪੂਰਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਇਸ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਰਗਰਮ ...









