Thursday, July 30Punjabi People

Tag: Punjab Plus

55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 9 ਜੁਲਾਈ 2026: ਪੰਜਾਬ ਸਰਕਾਰ ਨੇ ਟੈਕਸ ਚੋਰੀ ਅਤੇ ਫਰਜ਼ੀ ਬਿਲਿੰਗ ਦੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 55.35 ਕਰੋੜ ਰੁਪਏ ਦੇ ਜਾਅਲੀ ਬਿਲਿੰਗ ਘੁਟਾਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਲਗਭਗ 8.35 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ITC) ਦੇ ਗੈਰ-ਕਾਨੂੰਨੀ ਲੈਣ-ਦੇਣ ਦਾ ਪਰਦਾਫਾਸ਼ ਕੀਤਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ ਦਾ ਸੰਚਾਲਕ ਭੁਪਿੰਦਰ ਸ਼ਰਮਾ ਬਿਨਾਂ ਕਿਸੇ ਅਸਲ ਮਾਲ ਦੀ ਸਪਲਾਈ ਕੀਤੇ ਵੱਡੇ ਪੱਧਰ 'ਤੇ ਜਾਅਲੀ ਜੀਐੱਸਟੀ ਇਨਵੌਇਸ ਜਾਰੀ ਕਰ ਰਿਹਾ ਸੀ। ਇਸ ਆਧਾਰ 'ਤੇ ਪੰਜਾਬ ਜੀਐੱਸਟੀ ਐਕਟ, 2017 ਦੀ ਧਾਰਾ 69 ਤਹਿਤ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱ...
ਗੁਰਮੀਤ ਸਿੰਘ ਖੁੱਡੀਆਂ ਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਧਨ ਅਤੇ ਡੇਅਰੀ ਵਿਕਾਸ ਲਈ ਅੰਤਰਰਾਜੀ ਸਹਿਯੋਗ ‘ਤੇ ਕੀਤੀ ਚਰਚਾ

ਗੁਰਮੀਤ ਸਿੰਘ ਖੁੱਡੀਆਂ ਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਧਨ ਅਤੇ ਡੇਅਰੀ ਵਿਕਾਸ ਲਈ ਅੰਤਰਰਾਜੀ ਸਹਿਯੋਗ ‘ਤੇ ਕੀਤੀ ਚਰਚਾ

Breaking News
ਚੰਡੀਗੜ੍ਹ, 9 ਜੁਲਾਈ 2026: ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਅਤੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵਿਚਾਲੇ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਸ਼ੂਧਨ, ਡੇਅਰੀ ਵਿਕਾਸ ਅਤੇ ਖੇਤੀ ਨਾਲ ਜੁੜੇ ਖੇਤਰਾਂ ਵਿੱਚ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਵੱਖ-ਵੱਖ ਪਹਿਲੂਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਅਤੇ ਉਨ੍ਹਾਂ ਦੇ ਵਫ਼ਦ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਵੱਖ-ਵੱਖ ਰਾਜਾਂ ਵਿਚਾਲੇ ਤਜ਼ਰਬਿਆਂ ਅਤੇ ਉੱਤਮ ਪ੍ਰਣਾਲੀਆਂ ਦੀ ਸਾਂਝ ਨਾਲ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ...
ਵੋਟਰਾਂ ਦੀ ਸਹੂਲਤ ਲਈ 11-12 ਜੁਲਾਈ ਨੂੰ ਹਰ ਪੋਲਿੰਗ ਬੂਥ ‘ਤੇ ਵਿਸ਼ੇਸ਼ SIR ਕੈਂਪ: ਅਨਿੰਦਿਤਾ ਮਿੱਤਰਾ

ਵੋਟਰਾਂ ਦੀ ਸਹੂਲਤ ਲਈ 11-12 ਜੁਲਾਈ ਨੂੰ ਹਰ ਪੋਲਿੰਗ ਬੂਥ ‘ਤੇ ਵਿਸ਼ੇਸ਼ SIR ਕੈਂਪ: ਅਨਿੰਦਿਤਾ ਮਿੱਤਰਾ

Breaking News
ਚੰਡੀਗੜ੍ਹ, 9 ਜੁਲਾਈ 2026: ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਪੁਨਰ-ਸਮੀਖਿਆ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਮੁਹਿੰਮ ਅਧੀਨ ਬੂਥ ਲੈਵਲ ਅਫਸਰ (BLO) ਘਰ-ਘਰ ਜਾ ਕੇ ਯੋਗ ਵੋਟਰਾਂ ਦੇ ਗਿਣਤੀ ਫਾਰਮ ਭਰਵਾ ਰਹੇ ਹਨ। ਇਹ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਿਣਤੀ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਰੋਜ਼ਾ ਵਿਸ਼ੇਸ਼ SIR ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਗਿਣਤੀ ਫਾਰਮ ਭਰ ਕੇ ਮੌਕੇ 'ਤੇ ਹੀ ਜਮ੍ਹਾਂ ਕਰਵਾ ਸਕਣਗੇ ਅਤੇ ਲੋੜੀਂਦੀ ਜਾਣਕਾਰੀ ਜਾਂ ਸਹਾਇਤਾ ਵੀ ਪ੍ਰਾਪਤ ਕਰ ਸਕਣਗੇ। ਪੰਜਾਬ ਦੀ ਮੁੱਖ ਚੋਣ ਅਧਿਕਾਰੀ (CEO) ਸ਼੍ਰੀਮਤੀ ਅਨਿੰਦਿਤਾ ਮਿੱਤਰਾ, IAS ਨੇ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਮੁਹਿੰਮ ਵਿੱਚ ਵੱਧ-ਚੜ੍ਹ ਕ...
ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਹੋਣਗੇ ਅਹਿਮ ਬਦਲਾਅ, ਸੇਵਾ ਪ੍ਰਣਾਲੀ ਨੂੰ ਵੀ ਮਿਲੇਗਾ ਨਵਾਂ ਰੂਪ

ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਹੋਣਗੇ ਅਹਿਮ ਬਦਲਾਅ, ਸੇਵਾ ਪ੍ਰਣਾਲੀ ਨੂੰ ਵੀ ਮਿਲੇਗਾ ਨਵਾਂ ਰੂਪ

Breaking News, National News
ਅਯੁੱਧਿਆ, 9 ਜੁਲਾਈ 2026: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ 22 ਜੁਲਾਈ ਤੋਂ ਬਾਅਦ ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਵਿਆਪਕ ਸੁਧਾਰ ਲਾਗੂ ਕਰਨ ਦੀ ਤਿਆਰੀ ਵਿੱਚ ਹੈ। ਟਰੱਸਟ ਦਾ ਉਦੇਸ਼ ਮੰਦਰ ਦੇ ਪ੍ਰਬੰਧਨ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਸ਼ਰਧਾਲੂ-ਕੇਂਦਰਿਤ ਬਣਾਉਣਾ ਹੈ, ਜਿਸ ਲਈ ਦਰਸ਼ਨ ਪ੍ਰਣਾਲੀ, ਰਾਗ-ਭੋਗ, ਪੂਜਾ ਵਿਧੀ, ਸੇਵਾ ਪ੍ਰਬੰਧ ਅਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਮਹੱਤਵਪੂਰਨ ਤਬਦੀਲੀਆਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ, 22 ਜੁਲਾਈ ਨੂੰ ਹੋਣ ਵਾਲੀ ਟਰੱਸਟ ਦੀ ਅਹਿਮ ਮੀਟਿੰਗ ਵਿੱਚ ਇਨ੍ਹਾਂ ਸੁਧਾਰਾਂ ਨੂੰ ਅੰਤਿਮ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਮੀਟਿੰਗ ਦੌਰਾਨ ਟਰੱਸਟ ਵਿੱਚ ਖਾਲੀ ਪਏ ਅਹੁਦਿਆਂ ਨੂੰ ਭਰਨ ਦੀ ਵੀ ਸੰਭਾਵਨਾ ਹੈ। ਨਵੇਂ ਜਨਰਲ ਸਕੱਤਰ ਦੀ ਨਿਯੁਕਤੀ ਅਤੇ ਕੁਝ ਨਵੇਂ ਮੈਂਬਰਾਂ ਦੀ ਚੋਣ ਲਗਭਗ ਤੈਅ ਮੰਨੀ ਜਾ ਰਹੀ ਹੈ। ਹਾਲੀਆ ਘਟਨਾਕ੍ਰਮ ਤੋਂ ਬਾਅਦ ਟਰੱਸਟ ਮੰਦਰ ਦੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਪੱਖ ਵਿੱਚ ਨਜ਼ਰ ਆ ਰਿਹਾ ਹੈ। ਇਨ੍ਹਾਂ ਸੁਧਾਰਾਂ ਵਿੱਚ ਸਭ ਤੋਂ ਵੱਧ ਧਿਆਨ ਸੇਵਾ ਪ੍ਰਣਾਲੀ ਨੂੰ ਆਧੁਨਿਕ ਅਤੇ...
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਬੀ.ਕੇ.ਆਈ. ਦੇ 3 ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਬੀ.ਕੇ.ਆਈ. ਦੇ 3 ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਮੇਤ ਕਾਬੂ

Punjab News
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ 2026: ਪੰਜਾਬ ਪੁਲਿਸ ਨੇ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ 6 ਹੈਂਡ ਗ੍ਰਨੇਡ, 12 ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੀ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਆਪਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਚਲਾਇਆ ਜਾ ਰਿਹਾ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੱਕੜ ਵਾਸੀ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ...
ਐਨ.ਆਰ.ਆਈ. ਪੰਜਾਬੀਆਂ ਨਾਲ ‘ਆਨਲਾਈਨ ਮਿਲਣੀ’, ਮੰਤਰੀ ਡਾ. ਰਵਜੋਤ ਸਿੰਘ ਨੇ ਸੁਣੀਆਂ ਸਮੱਸਿਆਵਾਂ; ਹੱਲ ਲਈ ਦਿੱਤੇ ਨਿਰਦੇਸ਼

ਐਨ.ਆਰ.ਆਈ. ਪੰਜਾਬੀਆਂ ਨਾਲ ‘ਆਨਲਾਈਨ ਮਿਲਣੀ’, ਮੰਤਰੀ ਡਾ. ਰਵਜੋਤ ਸਿੰਘ ਨੇ ਸੁਣੀਆਂ ਸਮੱਸਿਆਵਾਂ; ਹੱਲ ਲਈ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 8 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ (ਐਨ.ਆਰ.ਆਈ. ਭਾਈਚਾਰੇ) ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨਾਲ ਮਜ਼ਬੂਤ ਸੰਪਰਕ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਨੂੰ ਅੱਗੇ ਵਧਾਉਂਦਿਆਂ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ ‘ਆਨਲਾਈਨ ਮਿਲਣੀ’ ਦੌਰਾਨ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਨ.ਆਰ.ਆਈ. ਭਾਈਚਾਰੇ ਦੀ ਭਲਾਈ, ਉਨ੍ਹਾਂ ਦੇ ਹੱਕਾਂ ਦੀ ਰਾਖੀ ਅਤੇ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮੇਂਬੱਧ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਿਕਾਇਤਾਂ ਸੁਣਨਾ ਨਹੀਂ, ਸਗੋਂ ਉਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਨਾ ਵੀ ਹੈ। ...
ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 705 ਥਾਵਾਂ ‘ਤੇ ਛਾਪੇ; 423 ਸ਼ੱਕੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 705 ਥਾਵਾਂ ‘ਤੇ ਛਾਪੇ; 423 ਸ਼ੱਕੀ ਕਾਬੂ

Punjab News
ਚੰਡੀਗੜ੍ਹ, 8 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਗੈਂਗਸਟਰਾਂ ਅਤੇ ਅਪਰਾਧਿਕ ਨੈੱਟਵਰਕ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਕਾਰਵਾਈ ਲਗਾਤਾਰ ਜਾਰੀ ਹੈ। ਇਸ ਮੁਹਿੰਮ ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਹਮਦਰਦਾਂ ਦੇ ਪਛਾਣੇ ਗਏ 705 ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਇਹ ਮੁਹਿੰਮ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦਾ ਉਦੇਸ਼ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣਾ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੀ ਨਿਗਰਾਨੀ ਅਤੇ ਤਾਲਮੇਲ ਹੇਠ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ। ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, 169ਵੇਂ ਦਿਨ ਦੀ ਕਾਰਵਾਈ ਦੌਰਾਨ 423 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਕੋਲੋਂ ਹਥਿਆਰ ਵੀ ਬ...
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 8 ਜੁਲਾਈ 2026: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵਿਭਾਗ ਦੇ 52 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਕਰਮਚਾਰੀਆਂ ਦੀ ਭਰਤੀ ਨਾਲ ਵਿਭਾਗ ਵਿੱਚ ਮਾਨਵ ਸ਼ਕਤੀ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਭਵਿੱਖ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਯੋਜਨਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਵੀ ਤੇਜ਼ੀ ਆਵੇਗੀ। ਉਨ੍ਹਾਂ ਦੱਸਿਆ ਕਿ 52 ਉਮੀਦਵਾਰਾਂ ਦੀ ਇਹ ਭਰਤੀ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਵ-ਨਿਯੁਕਤ ਕਰਮਚਾਰੀਆਂ ਵਿੱਚ ...
ਬਜ਼ੁਰਗਾਂ ਲਈ ਸਨਮਾਨਜਨਕ ਜੀਵਨ ਦੀ ਪਹਿਲ, ਸੈਕਟਰ-78 ਮੋਹਾਲੀ ਵਿੱਚ ਬਣੇਗਾ ਸੀਨੀਅਰ ਸਿਟੀਜ਼ਨ ਹੋਮ

ਬਜ਼ੁਰਗਾਂ ਲਈ ਸਨਮਾਨਜਨਕ ਜੀਵਨ ਦੀ ਪਹਿਲ, ਸੈਕਟਰ-78 ਮੋਹਾਲੀ ਵਿੱਚ ਬਣੇਗਾ ਸੀਨੀਅਰ ਸਿਟੀਜ਼ਨ ਹੋਮ

Breaking News
ਚੰਡੀਗੜ੍ਹ/ਮੋਹਾਲੀ, 8 ਜੁਲਾਈ 2026:  ਪੰਜਾਬ ਵਿੱਚ ਬਜ਼ੁਰਗ ਨਾਗਰਿਕਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਸੁਖਦ ਜੀਵਨ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਸੈਕਟਰ-78 ਵਿੱਚ 2.92 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੇ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਜੀਵਨ ਸਹੂਲਤਾਂ ਦੇਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਸਨਮਾਨ, ਸੁਰੱਖਿਆ ਅਤੇ ਦੇਖਭਾਲ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਪੂ...
ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਦੇ ਤੁਰੰਤ ਨਿਪਟਾਰੇ ਦੇ ਦਿੱਤੇ ਨਿਰਦੇਸ਼

ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਦੇ ਤੁਰੰਤ ਨਿਪਟਾਰੇ ਦੇ ਦਿੱਤੇ ਨਿਰਦੇਸ਼

Haryana news
ਚੰਡੀਗੜ੍ਹ, 8 ਜੁਲਾਈ 2026: ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਨੇ ਸਿੰਚਾਈ ਵਿਭਾਗ ਦੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਪੱਧਰ 'ਤੇ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਨਿਰਦੇਸ਼ ਸਿੰਚਾਈ ਮੰਤਰੀ ਨੇ ਹਰਿਆਣਾ ਸਰਕਾਰੀ ਪੀਡਬਲਯੂਡੀ ਮਕੈਨੀਕਲ ਵਰਕਰਜ਼ ਯੂਨੀਅਨ (ਰਜਿ. ਨੰਬਰ 41), ਮੁੱਖ ਦਫ਼ਤਰ ਚਰਖੀ ਦਾਦਰੀ ਦੇ ਅਹੁਦੇਦਾਰਾਂ ਅਤੇ ਪ੍ਰਤੀਨਿਧੀਆਂ ਨਾਲ ਹੋਈ ਮੀਟਿੰਗ ਦੌਰਾਨ ਦਿੱਤੇ। ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ, ਤਰੱਕੀਆਂ, ਸੇਵਾ ਨਿਯਮਾਂ, ਵਿਭਾਗੀ ਪ੍ਰਬੰਧਨ ਅਤੇ ਹੋਰ ਪ੍ਰਸ਼ਾਸਕੀ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਮਚਾਰੀਆਂ ਵੱਲੋਂ ਉਠਾਏ ਗਏ ਹਰੇਕ ਮੁੱਦੇ ਦੀ ਗੰਭੀਰਤਾ ਨਾਲ ਸਮੀਖਿਆ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਨਿ...