ਸੀਬੀਆਈ ਛਾਪੇਮਾਰੀ ਨੂੰ ਲੈ ਕੇ CM ਮਾਨ ਦਾ ਭਾਜਪਾ ’ਤੇ ਤਿੱਖਾ ਹਮਲਾ, ਕਿਹਾ- ‘ਪੰਜਾਬੀ ਧਮਕੀਆਂ ਤੋਂ ਨਹੀਂ ਡਰਦੇ’
ਸੰਗਰੂਰ, 7 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਰੀਬ 12 ਘੰਟੇ ਚੱਲੀ ਕਾਰਵਾਈ ਦੌਰਾਨ ਸੀਬੀਆਈ ਦੀਆਂ ਟੀਮਾਂ ਨੂੰ ਕੁਝ ਵੀ ਹਾਸਲ ਨਹੀਂ ਹੋਇਆ ਅਤੇ ਉਹ ਖਾਲੀ ਹੱਥ ਵਾਪਸ ਪਰਤੀਆਂ। ਮੁੱਖ ਮੰਤਰੀ ਨੇ ਇਸ ਕਾਰਵਾਈ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੋੜਦਿਆਂ ਭਾਜਪਾ ’ਤੇ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ।
ਸੰਗਰੂਰ ਵਿੱਚ ਇੱਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਾ ਤਾਂ ਉਹ ਅਤੇ ਨਾ ਹੀ ਪੰਜਾਬ ਸਰਕਾਰ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹੈ ਅਤੇ ਜੇਕਰ ਕਿਸੇ ਏਜੰਸੀ ਵੱਲੋਂ ਕੋਈ ਸਵਾਲ ਪੁੱਛਿਆ ਜਾਂਦਾ ਹੈ ਤਾਂ ਉਸ ਦਾ ਕਾਨੂੰਨ ਮੁਤਾਬਕ ਜਵਾਬ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ, “ਅਸੀਂ ਕਿਤੇ ਨਹੀਂ ਜਾ ਰਹੇ। ਅਸੀਂ ਕੇਂਦਰੀ ਏਜੰਸੀਆਂ ਦ...









