ਝੋਨਾ ਖਰੀਦ ਸੀਜ਼ਨ 2026-27: 19,222 ਕਿਸਾਨਾਂ ਦੇ ਖਾਤਿਆਂ ’ਚ ਕਰੀਬ 800 ਕਰੋੜ ਰੁਪਏ ਦੀ ਅਦਾਇਗੀ, ਮੰਡੀਆਂ ਦੇ ਪ੍ਰਬੰਧਾਂ ’ਤੇ ਸਰਕਾਰ ਦੀ ਨਜ਼ਰ
ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਵਿੱਚ ਝੋਨੇ ਦੇ ਖਰੀਦ ਸੀਜ਼ਨ 2026-27 ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਖਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕੀਤਾ ਗਿਆ ਹੈ।
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ 19,222 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰੀਬ 800 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਰਧਾਰਿਤ 24 ਘੰਟਿਆਂ ਦੀ ਸਮਾਂ-ਸੀਮਾ ਦੇ ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਨਾਲ-ਨਾਲ ਕਈ ਮਾਮਲਿਆਂ ਵਿੱਚ ਭੁਗਤਾਨ ਇਸ ਸਮਾਂ-ਸੀਮਾ ਤੋਂ ਪਹਿਲਾਂ ਹੀ ਕੀਤਾ ਜਾ ਰਿਹਾ ਹੈ।
10 ਜ਼ਿਲ੍ਹਿਆਂ ਦੀਆਂ ਮੰਡੀਆਂ ਦਾ ਖੁਦ ਕੀਤਾ ਨਿਰੀਖਣ
ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਹ ਹੁਣ ਤੱਕ ਸੂਬੇ ਦੇ 10 ਜ਼ਿਲ੍ਹਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰ...









