ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਕਤੂਬਰ 2026: ਪੰਜਾਬ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੋਮਵਾਰ ਨੂੰ ਖਰੜ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਹਰ ਪੜਾਅ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ, ਤੇਜ਼ ਲਿਫਟਿੰਗ ਅਤੇ ਨਿਰਧਾਰਤ ਸਮੇਂ ਅੰਦਰ ਅਦਾਇਗੀ ਯਕੀਨੀ ਬਣਾਉਣਾ ਹੈ।
3.83 ਲੱਖ ਮੀਟ੍ਰਿਕ ਟਨ ਝੋਨੇ ਦੀ ਮੰਡੀ ਵਿੱਚ ਆਮਦ
ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦ...









