ਹਰਿਆਣਾ ਦੇ ਸਰਕਾਰੀ ਹਸਪਤਾਲਾਂ ’ਚ ਬਜ਼ੁਰਗਾਂ ਲਈ ਵੱਖਰੀਆਂ ਕਤਾਰਾਂ ਤੇ ਜੇਰੀਐਟ੍ਰਿਕ ਕਲੀਨਿਕ, ਸਿਹਤ ਮੰਤਰੀ ਆਰਤੀ ਸਿੰਘ ਰਾਓ
ਚੰਡੀਗੜ੍ਹ, 1 ਅਕਤੂਬਰ 2026: ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਹਰਿਆਣਾ ਸਰਕਾਰ ਨੇ ਸੂਬੇ ਦੇ ਬਜ਼ੁਰਗ ਨਾਗਰਿਕਾਂ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਸੁਖਾਲਾ ਅਤੇ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਜ਼ੁਰਗਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਵਿੱਚ ਰਜਿਸਟ੍ਰੇਸ਼ਨ, ਓਪੀਡੀ, ਲੈਬੋਰਟਰੀ ਅਤੇ ਦਵਾਈਆਂ ਦੀ ਵੰਡ ਵਾਲੇ ਕਾਊਂਟਰਾਂ ’ਤੇ ਬਜ਼ੁਰਗ ਨਾਗਰਿਕਾਂ ਲਈ ਵੱਖਰੀਆਂ ਕਤਾਰਾਂ ਬਣਾਈਆਂ ਗਈਆਂ ਹਨ। ਇਸ ਨਾਲ ਬਜ਼ੁਰਗਾਂ ਨੂੰ ਲੰਬੀ ਉਡੀਕ ਤੋਂ ਰਾਹਤ ਮਿਲੇਗੀ ਅਤੇ ਉਹ ਆਪਣੀਆਂ ਸਿਹਤ ਸੇਵਾਵਾਂ ਵਧੇਰੇ ਆਸਾਨੀ ਨਾਲ ਪ੍ਰਾਪਤ ਕਰ ਸਕਣਗੇ।
ਬਜ਼ੁਰਗਾਂ ਲਈ ਸਮਰਪਿਤ ਜੇਰੀਐਟ੍ਰਿਕ ਕਲੀਨਿਕ
ਸਿਹਤ ਮੰਤਰੀ ਨੇ ਕਿਹਾ ਕਿ ਹਸਪਤਾਲਾਂ ਵਿੱਚ ਬਜ਼ੁਰਗਾਂ ਦੀਆਂ ਖਾਸ ਸਿਹਤ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਰਪਿਤ ਜੇਰੀਐਟ੍ਰਿਕ ਕਲੀਨਿਕ ਵੀ ਚਲਾਏ ਜਾ ਰਹੇ ਹਨ। ਇਨ੍ਹਾਂ...









