ਅੱਜ ਤੋਂ ਪੰਜਾਬ ‘ਚ SIR ਅਭਿਆਨ, BLO ਕਰਨਗੇ ਡੋਰ-ਟੂ-ਡੋਰ ਸਰਵੇ ਅਤੇ ਫਾਰਮ ਭਰਨ ਦੀ ਪ੍ਰਕਿਰਿਆ
ਚੰਡੀਗੜ੍ਹ, 25 ਜੂਨ 2026: ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਈ SIR ਮੁਹਿੰਮ, 25 ਹਜ਼ਾਰ BLO ਕਰਨਗੇ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਮੁਹਿੰਮ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਅਭਿਆਨ ਤਹਿਤ ਸੂਬੇ ਭਰ ਵਿੱਚ ਵੋਟਰਾਂ ਦੇ ਰਿਕਾਰਡਾਂ ਦੀ ਜਾਂਚ ਅਤੇ ਲੋੜੀਂਦੇ ਅਪਡੇਟ ਕੀਤੇ ਜਾਣਗੇ। ਮੁੱਖ ਚੋਣ ਅਧਿਕਾਰੀ ਦਫ਼ਤਰ ਅਨੁਸਾਰ ਕਰੀਬ 25 ਹਜ਼ਾਰ ਬੂਥ ਲੈਵਲ ਅਫਸਰ (BLO) ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨਗੇ। ਇਹ ਮੁਹਿੰਮ 24 ਜੁਲਾਈ ਤੱਕ ਚੱਲੇਗੀ।
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਪੰਜਾਬ ਭਵਨ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕਿਹਾ ਕਿ ਇਹ ਪੂਰੀ ਪ੍ਰਕਿਰਿਆ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਈ ਜਾਵੇਗੀ।
2.14 ਕਰੋੜ ਤੋਂ ਵੱਧ ਵੋਟਰਾਂ ਦੇ ਰਿਕਾਰਡ ਹੋਣਗੇ ਅਪਡੇਟ
SIR ਮੁਹਿੰਮ ਦੌਰਾਨ BLO ਵੋਟਰਾਂ ਨੂੰ ਫਾਰਮ ਮੁਹੱ...









