ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 10 ਕਿਲੋ ਤੋਂ ਵੱਧ ਹੈਰੋਇਨ ਤੇ AK-47, AK-56 ਸਮੇਤ ਤਿੰਨ ਮੁਲਜ਼ਮ ਕਾਬੂ
ਅੰਮ੍ਰਿਤਸਰ, 29 ਸਤੰਬਰ 2026: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਇੱਕ ਕਥਿਤ ਅੰਤਰਰਾਸ਼ਟਰੀ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋਗ੍ਰਾਮ ਤੋਂ ਵੱਧ ਹੈਰੋਇਨ, ਇੱਕ AK-47, ਇੱਕ AK-56 ਅਸਾਲਟ ਰਾਈਫ਼ਲ, ਤਿੰਨ ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਸਰਹੱਦ ਪਾਰ ਪਾਕਿਸਤਾਨ ਵਿੱਚ ਮੌਜੂਦ ਕਥਿਤ ਨਸ਼ਾ ਅਤੇ ਹਥਿਆਰ ਤਸਕਰਾਂ ਨਾਲ ਸੰਪਰਕ ਸਨ। ਜਾਂਚ ਅਨੁਸਾਰ ਇਹ ਖੇਪ ਡਰੋਨ ਰਾਹੀਂ ਸਰਹੱਦ ਪਾਰੋਂ ਭੇਜੀ ਗਈ ਸੀ ਅਤੇ ਮੁਲਜ਼ਮ ਇਸ ਨੂੰ ਅੱਗੇ ਸਪਲਾਈ ਕਰਨ ਦੀ ਕਥਿਤ ਤਿਆਰੀ ਕਰ ਰਹੇ ਸਨ।
ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕੀਤੀ ਕਾਰਵਾਈ
ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਤਿੰਨੇ ਮੁਲਜ਼ਮ ਕਥਿਤ ਤੌਰ ’ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਅੱਗੇ ਪਹੁੰਚਾਉਣ ਲਈ ਜਾ ਰਹੇ ਸਨ। ਇਸ ਦੌਰਾਨ ਪੁਲਿਸ...









