ਹਰਿਆਣਾ ’ਚ ਸਿਹਤ ਸਹੂਲਤਾਂ ਦਾ ਵਿਸਥਾਰ, ਦੋ ਮੌਜੂਦਾ ਕੇਂਦਰ ਅਪਗ੍ਰੇਡ ਕਰਨ ਤੇ ਦੋ ਨਵੇਂ ਸਿਹਤ ਕੇਂਦਰ ਖੋਲ੍ਹਣ ਨੂੰ ਮਨਜ਼ੂਰੀ
ਚੰਡੀਗੜ੍ਹ, 28 ਸਤੰਬਰ 2026: ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਅਤੇ ਸ਼ਹਿਰਾਂ ਨਾਲ ਲੱਗਦੇ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਨੇ ਦੋ ਮੌਜੂਦਾ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਦੋ ਨਵੇਂ ਸਿਹਤ ਕੇਂਦਰ ਸਥਾਪਤ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਨ੍ਹਾਂ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬਿਹਤਰ, ਆਸਾਨੀ ਨਾਲ ਉਪਲਬਧ ਅਤੇ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਫਰੀਦਾਬਾਦ ’ਚ ਦੋ ਸਿਹਤ ਸੰਸਥਾਵਾਂ ਹੋਣਗੀਆਂ ਅਪਗ੍ਰੇਡ
ਫਰੀਦਾਬਾਦ ਜ਼ਿਲ੍ਹੇ ਦੇ ਮੰਝਾਵਾਲੀ ਪਿੰਡ ਵਿੱਚ ਸਥਿਤ ਮੌਜੂਦਾ ਉਪ-ਸਿਹਤ ਕੇਂਦਰ ਨੂੰ ਹੁਣ ਪ੍ਰਾਇਮਰੀ ਸਿਹਤ ਕੇਂਦਰ (PHC) ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਲਈ ਹੋਰ ਦੂਰ ਜਾਣ ਦੀ ਲੋੜ...









