‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ, ਪੰਜਾਬ ਭਰ ’ਚ 592 ਟਿਕਾਣਿਆਂ ’ਤੇ ਛਾਪੇਮਾਰੀ; 264 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 27 ਸਤੰਬਰ 2026: ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਪੰਜਾਬ ਪੁਲਿਸ ਦੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 250ਵੇਂ ਦਿਨ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਅਤੇ ਹਮਦਰਦਾਂ ਵਜੋਂ ਪਛਾਣੇ ਤੇ ਮੈਪ ਕੀਤੇ ਗਏ 592 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।
ਇਹ ਮੁਹਿੰਮ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਮੁਹਿੰਮ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨਾਲ ਤਾਲਮੇਲ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮੁਹਿੰਮ ਦੇ 250ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾਨ 264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤ...









