ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕਰਵਾਇਆ ਜਾਵੇਗਾ ‘ਜਸ਼ਨ-ਏ-ਇਨਕਲਾਬ’ ਸਮਾਗਮ
ਲੁਧਿਆਣਾ, 27 ਸਤੰਬਰ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ‘ਜਸ਼ਨ-ਏ-ਇਨਕਲਾਬ’ 28 ਸਤੰਬਰ ਨੂੰ ਲੁਧਿਆਣਾ ਸਥਿਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਗਰਾਊਂਡ ਵਿੱਚ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਵਿਸ਼ਾਲ ਸਮਾਗਮ ਦੀ ਸ਼ੁਰੂਆਤ ਦੁਪਹਿਰ 3 ਵਜੇ ਹੋਵੇਗੀ।
ਸਮਾਗਮ ਨੂੰ ਲੈ ਕੇ ਪੀਏਯੂ ਗਰਾਊਂਡ ਵਿੱਚ ਤਿਆਰੀਆਂ ਜ਼ੋਰਾਂ ’ਤੇ ਹਨ। ਪ੍ਰਬੰਧਕਾਂ ਵੱਲੋਂ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆਂ ਬੈਠਣ, ਸਟੇਜ, ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸਿਆ ਗਿਆ ਹੈ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੋਂ ਲੋਕ ਇਸ ਸਮਾਗਮ ਵਿੱਚ ਪਹੁੰਚਣਗੇ ਅਤੇ ਇੱਕ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਬਲਤੇਜ ਪੰਨੂ ਨੇ ਦੱਸਿਆ ਕਿ ‘ਜਸ਼ਨ-ਏ-ਇਨਕਲਾਬ’ ਨੂੰ ਵੱਡੇ ਪੱਧਰ ’ਤੇ ਕਰਵਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਦਾ ਮੁੱਖ ਆਕਰਸ਼ਣ ਇਸ ਦੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਟੇਜ ਹੋਵੇਗੀ।
ਭਗਤ ਸਿੰਘ ਦੇ ਜੱਦੀ ਘਰ ਦੀ ...









