ਵਿਰੋਧੀ ਪਾਰਟੀਆਂ ਦੇ ਉਲਟ ਅਸੀਂ ਝੂਠੇ ਵਾਅਦੇ ਨਹੀਂ ਕਰਦੇ, ਸਾਡੇ ਵਾਅਦੇ ਪੂਰੇ ਹੁੰਦੇ ਹਨ: CM ਮਾਨ
ਚੰਡੀਗੜ੍ਹ/ਜਲੰਧਰ, 19 ਜੂਨ 2026: ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ, ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ ਇੱਕ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਹ ਲਿੰਕ ਸੜਕ ਸ਼ਾਹਕੋਟ-ਮੋਗਾ-ਰਾਮਪੁਰ ਰੂਟ ਤੋਂ ਗਿੱਦੜਪਿੰਡੀ ਧੁੱਸੀ ਡੈਮ ਤੱਕ ਬਣਾਈ ਜਾਵੇਗੀ, ਜਿਸ ‘ਤੇ 61.82 ਕਰੋੜ ਰੁਪਏ ਦੀ ਲਾਗਤ ਆਵੇਗੀ।
ਇਹ 37.93 ਕਿਲੋਮੀਟਰ ਲੰਬਾ ਪ੍ਰਾਜੈਕਟ ਸਿਰਫ਼ ਇੱਕ ਸੜਕ ਨਹੀਂ, ਸਗੋਂ ਹੜ੍ਹ ਸੁਰੱਖਿਆ, ਪੇਂਡੂ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਜੋੜਨ ਵਾਲਾ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਸ਼ਾਹਕੋਟ ਅਤੇ ਲੋਹੀਆਂ ਖੇਤਰਾਂ ਵਿੱਚ ਹੜ੍ਹਾਂ ਦੇ ਖਤਰੇ ਨੂੰ ਘਟਾਉਣਾ ਅਤੇ ਸਥਾਨਕ ਲੋਕਾਂ ਲਈ ਸਾਲ ਭਰ ਆਵਾਜਾਈ ਨੂੰ ਸੁਚਾਰੂ ਬਣਾਉਣਾ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਪਰ ਪੇਂਡੂ ਇਲਾਕਿਆਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕ...









