ਤਰਨ ਤਾਰਨ ’ਚ ਅਕਾਲੀ ਆਗੂ ਨਵਦੀਪ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ, 3 ਵਿਅਕਤੀ ਨਾਮਜ਼ਦ
ਤਰਨਤਾਰਨ, 26 ਸਤੰਬਰ 2026: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੱਗੋਬੂਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਨਵਦੀਪ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਦੇ EMC ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨਵਦੀਪ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਪਿੰਡ ਦੀ ਸਰਪੰਚ ਹੈ।
ਪੁਲਿਸ ਮੁਤਾਬਕ ਪੁਰਾਣੀ ਰੰਜਿਸ਼ ਕਾਰਨ ਝਗੜੇ ਦੌਰਾਨ ਉਸ ’ਤੇ ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਸੁਰਿੰਦਰ ਸਿੰਘ ਉਰਫ਼ ਸੋਨੂੰ ਕੰਡਾ, ਨਿਰਮਲ ਸਿੰਘ ਨਿੰਮਾ ਅਤੇ ਅਰਸ਼ਦੀਪ ਸਿੰਘ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ।
ਪਰਿਵਾਰ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਪਿਛਲੇ ਸਮੇਂ ਨਸ਼ਾ ਤਸਕਰੀ ਸਬੰਧੀ ਸ਼ਿਕਾਇਤ ਕਰਨ ਕਾਰਨ ਨਵਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ, ਹਾਲਾਂਕਿ ਪੁਲਿਸ ਜਾਂਚ ਵਿੱਚ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ।
ਘਟਨਾ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਗੂ ਬਿਕਰਮ ਸਿੰਘ ਮਜੀਠੀਆ ...









