ਸੀਜੇਪੀ ਦੀ ਮੀਟਿੰਗ ਸਮਾਪਤ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਭਲਕੇ ਸਰਕਾਰ ਕਰੇਗੀ ਫ਼ੈਸਲਾ
ਨਵੀਂ ਦਿੱਲੀ, 24 ਜੁਲਾਈ 2026: NEET ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਨੂੰ ਲੈ ਕੇ ਜਾਰੀ ਵਿਵਾਦ ਦੇ ਦਰਮਿਆਨ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਅਤੇ ਕੇਂਦਰ ਸਰਕਾਰ ਵਿਚਾਲੇ ਸ਼ੁੱਕਰਵਾਰ ਨੂੰ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿੱਚ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੀ ਨੁਮਾਇੰਦਗੀ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਡਾ. ਜਤਿੰਦਰ ਸਿੰਘ ਨੇ ਕੀਤੀ, ਜਦਕਿ ਸੀਜੇਪੀ ਵੱਲੋਂ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਹਿੱਸਾ ਲਿਆ।
ਬੈਠਕ ਤੋਂ ਬਾਅਦ ਸੀਜੇਪੀ ਦੇ ਆਗੂਆਂ ਨੇ ਕਿਹਾ ਕਿ ਪਾਰਟੀ ਆਪਣੀ ਮੁੱਖ ਮੰਗ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ, ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਮੁਆਵਜ਼ਾ ਦੇਣ ਅਤੇ ਉਨ੍ਹਾਂ ਵਿਰੁੱਧ ਦਰਜ ਮਾਮਲਿਆਂ ਨੂੰ ਵਾਪਸ ਲੈਣ ਦੇ ਮੁੱਦੇ 'ਤੇ ਸਕਾਰਾਤਮਕ ਰੁਖ਼ ਦਿਖਾਇਆ ਹੈ।
ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਚਰਚਾ ਦੌਰਾਨ ਸੀਜੇਪੀ ਨੇ ...









