ਲੋਕਾਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨਾ ਖੋਲ੍ਹਿਆ, ‘ਆਪ’ ਸਰਕਾਰ ਨੇ ਕੀਤੇ ਕਈ ਲੋਕ-ਪੱਖੀ ਕੰਮ: ਡਾ. ਰਵਜੋਤ ਸਿੰਘ
ਹਰਿਆਣਾ, 22 ਸਤੰਬਰ 2026 : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲਾਗੂ ਕੀਤੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਪਰਿਵਾਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਸਮੇਂ ਟਿਊਬਵੈੱਲਾਂ ਲਈ ਬਿਜਲੀ ਸਪਲਾਈ, ਤੀਰਥ ਯਾਤਰਾ ਸਕੀਮ, ਬਿਨਾਂ ਕਿਸੇ ਪੱਖਪਾਤ ਦੇ ਸਰਕਾਰੀ ਨੌਕਰੀਆਂ, ਮੁਫ਼ਤ ਬੱਸ ਸੇਵਾ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਕਈ ਲੋਕ-ਭਲਾਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਇਨ੍ਹਾਂ ਲੋਕ-ਭਲਾਈ ਯੋਜਨਾਵਾਂ ਨੂੰ ਫ਼ਜ਼ੂਲ ਖ਼ਰਚੀ ਕਰਾਰ ਦੇ ਰਹੇ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਖ਼ਜ਼ਾਨੇ ...









