ਬਾਦਲਾਂ ਨੇ ਸਿੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਇਆ, ਸਿੱਖ ਬੁੱਧੀਜੀਵੀਆਂ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ: ਬਲਤੇਜ ਪੰਨੂ
ਚੰਡੀਗੜ੍ਹ, 21 ਸਤੰਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਨੂ ਨੇ ਦੋਸ਼ ਲਗਾਇਆ ਕਿ ਇਤਿਹਾਸਕ ਸ਼੍ਰੋਮਣੀ ਅਕਾਲੀ ਦਲ, ਜੋ ਕੁਰਬਾਨੀਆਂ ਅਤੇ ਪੰਥਕ ਸੰਘਰਸ਼ਾਂ ਨਾਲ ਜੁੜਿਆ ਰਿਹਾ ਹੈ, ਹੁਣ ਪਰਿਵਾਰਕ ਰਾਜਨੀਤੀ ਤੱਕ ਸੀਮਤ ਹੋ ਗਿਆ ਹੈ। ਉਨ੍ਹਾਂ ਸਿੱਖ ਸੰਸਥਾਵਾਂ ਦੇ ਕੰਮਕਾਜ ਅਤੇ ਉਨ੍ਹਾਂ ਵਿੱਚ ਕਥਿਤ ਸਿਆਸੀ ਦਖ਼ਲਅੰਦਾਜ਼ੀ ਨੂੰ ਲੈ ਕੇ ਵੀ ਕਈ ਸਵਾਲ ਉਠਾਏ।
ਪੰਨੂ ਨੇ ਕਿਹਾ ਕਿ ਅਕਾਲੀ ਲਹਿਰ ਦਾ ਇਤਿਹਾਸ ਸੰਘਰਸ਼ ਅਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਪੁਰਾਣੇ ਸਮੇਂ ਵਿੱਚ ਆਮ ਅਕਾਲੀ ਵਰਕਰ ਆਪਣੇ ਸੰਘਰਸ਼ ਅਤੇ ਜੇਲ੍ਹਾਂ ਵਿੱਚ ਜਾਣ ਕਾਰਨ ਪੰਥਕ ਸਨਮਾਨ ਹਾਸਲ ਕਰਦੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸਮੇਂ ਦੇ ਨਾਲ ਇਹ ਪਰੰਪਰਾ ਬਦਲ ਗਈ ਅਤੇ ਪਾਰਟੀ ਦੀ ਅਗਵਾਈ ਇੱਕ ਖਾਸ ਪਰਿਵਾਰ ਦੇ ਆਲੇ-ਦੁਆਲੇ ਕੇਂਦਰਿਤ ਹੋ ਗਈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਿਆਸਤ ਅਤੇ ਸੰਗਠਨਾਤਮਕ ਢਾਂਚੇ ਬਾਰੇ ਬਾਦਲ ਪਰਿਵਾਰ ਨੂੰ ਸਪੱਸ਼ਟੀ...









