‘ਰੰਗਲਾ ਪੰਜਾਬ’ ਦੇ ਵਿਜ਼ਨ ਤਹਿਤ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਤੋਂ ਵਾਂਝਾ ਨਹੀਂ ਰਹੇਗਾ: ਡਾ. ਬਲਜੀਤ ਕੌਰ
ਚੰਡੀਗੜ੍ਹ, 19 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਸਮਾਜਿਕ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਲਗਭਗ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਰਾਹੀਂ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਵਿੱਤੀ ਸਹਾਇਤਾ ਮਿਲ ਰਹੀ ਹੈ। ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਨੂੰ ਸਮੇਂ ਸਿਰ ਪੈਨਸ਼ਨ ਦੀ ਅਦਾਇਗੀ ਕਰਨਾ ਸਰਕਾਰ ਦੀ ਸਮਾਜਿਕ ਸੁਰੱਖਿਆ ਨੀਤੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਰਾਹੀਂ ਮਿਲਣ ਵਾਲੀ ਵਿੱਤੀ ਸਹਾਇਤਾ ਬਜ਼ੁਰਗ ਨਾਗਰਿਕਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਕਰਦੀ ਹੈ ਅਤੇ ਉਨ੍ਹਾਂ ਨੂੰ ਵਿੱਤੀ ਤੌਰ ’ਤੇ ਵਧੇਰੇ ਸਹਾਰਾ ਪ੍ਰਦਾਨ ਕਰਦੀ ਹੈ।
2026-27 ਲਈ 4,000 ਕਰੋੜ ਰੁਪਏ ਦਾ ਬਜਟ
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਬੁਢਾਪਾ ਪੈ...








