ਹਰਿਆਣਾ ਦੇ 1 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੇ ਬਾਹਰ ਬਣਨਗੇ ਰਿੰਗ ਰੋਡ, CM ਸੈਣੀ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ, 12 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਆਵਾਜਾਈ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਅਤੇ ਵੱਡੇ ਸ਼ਹਿਰਾਂ ਵਿੱਚ ਟ੍ਰੈਫਿਕ ਦਾ ਦਬਾਅ ਘਟਾਉਣ ਲਈ ਕਈ ਅਹਿਮ ਸੜਕੀ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਤਹਿਤ ਇੱਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਹਰੀ ਖੇਤਰਾਂ ਵਿੱਚ ਰਿੰਗ ਰੋਡ, ਬਾਈਪਾਸ ਅਤੇ ਨੈਸ਼ਨਲ ਹਾਈਵੇ ਨਾਲ ਜੁੜੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਕੱਤਰੇਤ ਵਿਖੇ ਨੈਸ਼ਨਲ ਹਾਈਵੇ ਤੋਂ ਸ਼ਹਿਰੀ ਖੇਤਰਾਂ ਵਿੱਚ ਆਵਾਜਾਈ ਦਾ ਦਬਾਅ ਘਟਾਉਣ ਲਈ ਤਿਆਰ ਕੀਤੇ ਜਾ ਰਹੇ ਮਾਸਟਰ ਪਲਾਨ ਤਹਿਤ ‘ਐਡੌਪਸ਼ਨ ਆਫ ਫਾਈਨੈਂਸ਼ੀਅਲ ਮਾਡਲ ਫਾਰ ਸਟੇਟ ਕੰਟ੍ਰੀਬਿਊਸ਼ਨ’ ਸਬੰਧੀ ਬੈਠਕ ਦੀ ਪ੍ਰਧਾਨਗੀ ਕੀਤੀ। ਬੈਠਕ ਵਿੱਚ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਰਣਬੀਰ ਗੰਗਵਾ, ਮੁੱਖ ਸਕੱਤਰ ਅਨੁਰਾਗ ਰਸਤੋਗੀ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।
ਬਾਹਰੀ ਰਿੰਗ ਰੋਡ ਅਤੇ ਬਾਈਪਾਸ ਲਈ ਤਿਆਰ ਹੋਵੇਗੀ ਨਵੀਂ ਨੀਤੀ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂ...









