ਪੰਜਾਬ ਦੇ ਟਿਕਾਊ ਵਿਕਾਸ ਲਈ ਸਰਕਾਰ ਤੇ ਸੀਆਈਆਈ ਮਿਲ ਕੇ ਕਰਨਗੇ ਕੰਮ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਬਾਗਬਾਨੀ ਤੇ ਹੁਨਰ ਵਿਕਾਸ ’ਤੇ ਜ਼ੋਰ: ਮੁੱਖ ਮੰਤਰੀ ਮਾਨ
ਚੰਡੀਗੜ੍ਹ, 9 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਟਿਕਾਊ ਖੇਤੀਬਾੜੀ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (CII) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਸੀ.ਆਈ.ਆਈ. ਦੇ ਵਫ਼ਦ ਨਾਲ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਫ਼ਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ, ਬਾਗਬਾਨੀ ਵਿੱਚ ਤਕਨਾਲੋਜੀ ਅਤੇ ਗਿਆਨ ਦੇ ਆਦਾਨ-ਪ੍ਰਦਾਨ, ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ’ਤੇ ਵਿਸਥਾਰ ਨਾਲ ਚਰਚਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਸਾਫ਼-ਸੁਥਰੀ ਅਤੇ ਆਧੁਨਿਕ ਤਕਨਾਲੋਜੀ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਥਿਰਤਾ, ਸਰੋਤਾਂ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਕਲੀਨ ਟੈਕਨਾਲੋਜੀ ਨੂੰ ਸਾਂਝੀਆਂ ਕੋਸ਼ਿਸ਼ਾਂ ਦਾ ਕੇਂਦਰ ਬ...









