ਡੋਨਾਲਡ ਟਰੰਪ ਦਾ ਵੱਡਾ ਬਿਆਨ, “ਈਰਾਨ ਨਾਲ ਓਬਾਮਾ ਵਰਗਾ ਸਮਝੌਤਾ ਨਹੀਂ ਹੋਵੇਗਾ”
ਚੰਡੀਗੜ੍ਹ, 25 ਮਈ 2026: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਸੰਭਾਵਿਤ ਪ੍ਰਮਾਣੂ ਸਮਝੌਤੇ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਤਰ੍ਹਾਂ ਕੋਈ ਸਮਝੌਤਾ ਨਹੀਂ ਕਰਨਗੇ। ਟਰੰਪ ਨੇ ਕਿਹਾ ਕਿ ਅਮਰੀਕਾ ਲਈ ਜਾਂ ਤਾਂ ਇੱਕ “ਚੰਗਾ ਅਤੇ ਮਜ਼ਬੂਤ” ਸੌਦਾ ਹੋਵੇਗਾ ਜਾਂ ਫਿਰ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।
ਟਰੰਪ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਬਿਆਨ ਵਿੱਚ ਕਿਹਾ ਕਿ ਕਈ ਅਜਿਹੇ ਸਿਆਸਤਦਾਨ ਅਤੇ ਵਿਸ਼ਲੇਸ਼ਕ ਵੀ ਈਰਾਨ ਸਮਝੌਤੇ ਦੀ ਆਲੋਚਨਾ ਕਰ ਰਹੇ ਹਨ ਜਿਨ੍ਹਾਂ ਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ “ਕਮਜ਼ੋਰ” ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕ ਦੇਸ਼ ਨੂੰ ਇਕਜੁੱਟ ਕਰਨ ਦੀ ਬਜਾਏ ਵੰਡਣ ਦਾ ਕੰਮ ਕਰ ਰਹੇ ਹਨ।
ਅਮਰੀਕੀ ਰਾਸ਼ਟਰਪਤੀ ਨੇ 2015 ਦੇ ਪ੍ਰਮਾਣੂ ਸਮਝੌਤੇ ਨੂੰ “ਇੱਕ ਵੱਡੀ ਆਫ਼ਤ” ਦੱਸਦਿਆਂ ਕਿਹਾ ਕਿ ਉਸ ਸਮਝੌਤੇ ਨੇ ਈਰਾਨ ਲਈ ਪ੍ਰਮਾਣੂ ਹਥਿਆਰਾਂ ਵੱਲ ਰਸਤਾ ਖੋਲ੍ਹ ਦਿੱਤਾ ਸੀ। ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਦੇ ਵੀ ਅਜਿਹਾ ਸਮਝੌਤਾ ਨਹੀਂ ਕਰੇਗੀ ਜੋ...







