ਹਰਿਆਣਾ ’ਚ ਮਾਂ-ਬੱਚੇ ਦੀ ਸਿਹਤ ਸੇਵਾ ਨੂੰ ਮਿਲੇਗਾ ਹੁਲਾਰਾ, 1 ਨਵੰਬਰ ਤੱਕ 8 ਐਮਸੀਐਚ ਵਿੰਗ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 22 ਅਗਸਤ 2026: ਹਰਿਆਣਾ ਸਰਕਾਰ ਵੱਲੋਂ ਮਾਵਾਂ ਅਤੇ ਨਵਜੰਮੇ ਬੱਚਿਆਂ ਨੂੰ ਬਿਹਤਰ ਅਤੇ ਏਕੀਕ੍ਰਿਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕੇ ਜਾ ਰਹੇ ਹਨ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ 8 ਮਾਤਾ-ਬਾਲ ਸਿਹਤ (MCH) ਵਿੰਗਾਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ 1 ਨਵੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡਾ. ਮਿਸ਼ਰਾ ਨੇ ਇਹ ਹਦਾਇਤਾਂ ਅੱਜ ਇੱਥੇ ਰਾਸ਼ਟਰੀ ਸਿਹਤ ਮਿਸ਼ਨ (NHM) ਦੀ ਰਾਜ ਸਿਹਤ ਕਮੇਟੀ ਦੀ ਕਾਰਜਕਾਰੀ ਕਮੇਟੀ ਦੀ 12ਵੀਂ ਬੈਠਕ ਦੀ ਪ੍ਰਧਾਨਗੀ ਕਰਦਿਆਂ ਜਾਰੀ ਕੀਤੀਆਂ। ਬੈਠਕ ਦੌਰਾਨ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਸਿਹਤ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਮਹਿਲਾ-ਕੇਂਦ੍ਰਿਤ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ, ਫਰੰਟਲਾਈਨ ਸਿਹਤ ਕਰਮਚਾਰੀਆਂ ਦੀ ਸਮਰੱਥਾ ਵਧਾਉਣ, ਰੈਫਰਲ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਗਰਭਵਤੀ ਔਰਤਾਂ ਦੀ ਨਿਯਮਤ ਨਿਗਰਾਨੀ ਤੇ ਟਰ...








