ਪੰਜਾਬ ਦੇ ਪਿੰਡਾਂ ਨੂੰ ਖੇਡਾਂ ਵਿੱਚ ਨਵੀਂ ਪਹਿਚਾਣ: CM ਮਾਨ ਵੱਲੋਂ 250 ਵਿਸ਼ਵ-ਪੱਧਰੀ ਖੇਡ ਮੈਦਾਨਾਂ ਦੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 4 ਮਈ 2026: ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦਾ ਕੇਂਦਰ ਬਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 15 ਜੁਲਾਈ ਤੱਕ ਰਾਜ ਭਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਪਹਿਲ ਦੇ ਤਹਿਤ ਅੱਜ 250 ਆਧੁਨਿਕ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸਿਰਫ਼ ਖੇਡ ਬੁਨਿਆਦੀ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਵਜੋਂ ਤਿਆਰ ਕਰਨਾ ਵੀ ਹੈ। ਇਸ ਲਈ ਸਰਕਾਰ ਵੱਲੋਂ ਮੁਫ਼ਤ ਸਿਖਲਾਈ, ਪੇਸ਼ੇਵਰ ਕੋਚ ਅਤੇ ਖੇਡ ਉਪਕਰਣ ਮੁਹੱਈਆ ਕਰਵਾਏ ਜਾ ਰਹੇ ਹਨ।
ਖੇਡਾਂ ਵਿੱਚ ਨਿਵੇਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਪਹਿਲਾਂ 200 ਕਰੋੜ ਰੁਪਏ ਤੋਂ ਘੱਟ ਰਹਿਣ ਵਾਲਾ ਖੇਡ ਬਜਟ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਲਾ ਰਾਏਪੁਰ ਪੇਂਡੂ ਖੇਡਾਂ ਨੂੰ ਮੁੜ ਜੀਵੰਤ ਕਰਕੇ ਪੰਜਾਬ ਦੀ...









