Wednesday, July 29Punjabi People

Tag: Punjab Updates

ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਾਰੀ ਕਮੀ, 18,000 ਤੋਂ ਵੱਧ ਅਹੁਦੇ ਖਾਲੀ; ਲੁਧਿਆਣਾ ਸਿਖਰ ‘ਤੇ

ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਾਰੀ ਕਮੀ, 18,000 ਤੋਂ ਵੱਧ ਅਹੁਦੇ ਖਾਲੀ; ਲੁਧਿਆਣਾ ਸਿਖਰ ‘ਤੇ

Punjab News
ਚੰਡੀਗੜ੍ਹ, 28 ਜੁਲਾਈ 2026: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਅਜੇ ਵੀ ਇੱਕ ਗੰਭੀਰ ਚੁਣੌਤੀ ਬਣੀ ਹੋਈ ਹੈ। ਤਾਜ਼ਾ ਅੰਕੜਿਆਂ ਅਨੁਸਾਰ ਸੂਬੇ ਵਿੱਚ ਮਨਜ਼ੂਰਸ਼ੁਦਾ 1,03,052 ਅਧਿਆਪਕ ਅਸਾਮੀਆਂ ਵਿੱਚੋਂ 18,015 ਅਸਾਮੀਆਂ ਖਾਲੀ ਹਨ, ਜੋ ਕੁੱਲ ਮਨਜ਼ੂਰਸ਼ੁਦਾ ਅਸਾਮੀਆਂ ਦਾ 17.48 ਫੀਸਦੀ ਬਣਦੀਆਂ ਹਨ। ਇਸ ਕਾਰਨ ਕਈ ਸਕੂਲਾਂ ਵਿੱਚ ਪੜ੍ਹਾਈ ਅਤੇ ਅਧਿਆਪਨ ਪ੍ਰਬੰਧ ਪ੍ਰਭਾਵਿਤ ਹੋ ਰਹੇ ਹਨ, ਖ਼ਾਸ ਕਰਕੇ ਪੇਂਡੂ ਅਤੇ ਸਰਹੱਦੀ ਖੇਤਰਾਂ ਵਿੱਚ। ਇਹ ਜਾਣਕਾਰੀ ਕੇਂਦਰੀ ਸਿੱਖਿਆ ਰਾਜ ਮੰਤਰੀ ਜਯੰਤ ਚੌਧਰੀ ਨੇ ਲੋਕ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਪੁੱਛੇ ਗਏ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ। ਲੁਧਿਆਣਾ ਅਤੇ ਜਲੰਧਰ ਵਿੱਚ ਸਭ ਤੋਂ ਵੱਧ ਅਸਾਮੀਆਂ ਖਾਲੀ ਅੰਕੜਿਆਂ ਮੁਤਾਬਕ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰੀ ਜ਼ਿਲ੍ਹੇ ਲੁਧਿਆਣਾ ਵਿੱਚ 2,179 ਅਤੇ ਜਲੰਧਰ ਵਿੱਚ 1,764 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ, ਜੋ ਸੂਬੇ ਵਿੱਚ ਸਭ ਤੋਂ ਵੱਧ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਵੀ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਹਨ, ਜ...
ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਬਣਿਆ ਦੇਸ਼ ਦਾ ਨੰਬਰ-1 ਸੂਬਾ: CM ਮਾਨ

ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਬਣਿਆ ਦੇਸ਼ ਦਾ ਨੰਬਰ-1 ਸੂਬਾ: CM ਮਾਨ

Breaking News, Punjab News
ਲੁਧਿਆਣਾ, 28 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਬਣਾਉਣ, ਆਧੁਨਿਕ ਸਿੱਖਿਆ ਬੁਨਿਆਦੀ ਢਾਂਚਾ ਵਿਕਸਤ ਕਰਨ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੇ ਨਤੀਜੇ ਵਜੋਂ ਪੰਜਾਬ ਅੱਜ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ। ਮੁੱਖ ਮੰਤਰੀ ਨੇ ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ₹5 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ‘ਵਰਧਮਾਨ ਬਲਾਕ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਨੀਟ (NEET), ਜੇਈਈ (JEE) ਅਤੇ ਪੰਜਾਬ ਸਟੇਟ ਟੈਲੇਂਟ ਸਰਚ ਐਗਜ਼ਾਮੀਨੇਸ਼ਨ (PSTSE) ਵਰਗੀਆਂ ਵੱਕਾਰੀ ਪ੍ਰੀਖਿਆਵਾਂ ਵਿੱਚ ਹਾਸਲ ਕੀਤੀਆਂ ਸਫਲਤਾਵਾਂ ਇਸ ਗੱਲ ਦਾ ਸਬੂਤ ਹਨ ਕਿ ਸਿੱਖਿਆ ਖੇਤਰ ਵਿੱਚ ਕੀਤੇ ਸੁਧਾਰ ਹੁਣ ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੇ ਹਨ। ਵਰਧਮਾਨ ਗਰੁੱਪ ਨੇ ਸਿੱਖਿਆ ਖੇਤਰ ਨੂੰ ਦਿੱਤਾ ਵੱਡਾ ਯੋਗਦਾਨ ਮੁੱਖ ਮੰਤਰੀ ਨੇ ਦੱਸਿਆ ਕਿ ਨ...
ਲੁਧਿਆਣਾ ਨੂੰ ਮਿਲੀ ਵੱਡੀ ਉਦਯੋਗਿਕ ਸੌਗਾਤ: CM ਭਗਵੰਤ ਮਾਨ ਨੇ ₹1,116 ਕਰੋੜ ਦੇ ਵਰਧਮਾਨ-ਆਈਚੀ ਫੋਰਜਿੰਗ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ, 500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਲੁਧਿਆਣਾ ਨੂੰ ਮਿਲੀ ਵੱਡੀ ਉਦਯੋਗਿਕ ਸੌਗਾਤ: CM ਭਗਵੰਤ ਮਾਨ ਨੇ ₹1,116 ਕਰੋੜ ਦੇ ਵਰਧਮਾਨ-ਆਈਚੀ ਫੋਰਜਿੰਗ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ, 500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

Breaking News, Punjab News
ਲੁਧਿਆਣਾ, 28 ਜੁਲਾਈ 2026: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ₹1,116 ਕਰੋੜ ਦੀ ਅਤਿ-ਆਧੁਨਿਕ ਫੋਰਜਿੰਗ ਅਤੇ ਮਸ਼ੀਨਿੰਗ ਯੂਨਿਟ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਵਰਧਮਾਨ ਸਪੈਸ਼ਲ ਸਟੀਲਜ਼ ਅਤੇ ਜਾਪਾਨ ਦੀ ਮਸ਼ਹੂਰ ਕੰਪਨੀ ਆਈਚੀ ਸਟੀਲ ਦੀ ਸਾਂਝੇਦਾਰੀ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਇਸ ਨਿਵੇਸ਼ ਨੂੰ ਪੰਜਾਬ ਦੇ ਉਦਯੋਗਿਕ ਇਤਿਹਾਸ ਵਿੱਚ ਇੱਕ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਵਿੱਚ ਰੁਜ਼ਗਾਰ, ਨਿਰਯਾਤ ਅਤੇ ਉੱਚ ਤਕਨੀਕੀ ਨਿਰਮਾਣ ਨੂੰ ਨਵੀਂ ਰਫ਼ਤਾਰ ਦੇਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੂਨਿਟ ਦੇ ਸ਼ੁਰੂਆਤੀ ਪੜਾਅ ਵਿੱਚ 500 ਤੋਂ ਵੱਧ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ, ਜਦਕਿ ਭਵਿੱਖ ਵਿੱਚ ਇਸ ਦੇ ਵਿਸਥਾਰ ਨਾਲ ਕਰੀਬ 2,000 ਹੋਰ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ₹500 ਕਰੋੜ ਤੋਂ ਵਧ ਕੇ ₹1,116 ਕਰੋੜ ਤੱਕ ਪਹੁੰਚਿਆ ਨਿਵੇਸ਼ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਦਸੰਬਰ 2025 ਵਿੱਚ ਪੰਜਾ...
ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਿਲਿਆ ਭਰਵਾਂ ਹੁੰਗਾਰਾ, DBT ਰਾਹੀਂ ₹1,149 ਕਰੋੜ ਸਿੱਧੇ ਔਰਤਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ

ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਿਲਿਆ ਭਰਵਾਂ ਹੁੰਗਾਰਾ, DBT ਰਾਹੀਂ ₹1,149 ਕਰੋੜ ਸਿੱਧੇ ਔਰਤਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ

Punjab News
ਚੰਡੀਗੜ੍ਹ, 28 ਜੁਲਾਈ 2026: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸੂਬੇ ਭਰ ਦੀਆਂ ਮਹਿਲਾਵਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਯੋਜਨਾ ਦੀ ਰਕਮ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਦੇ ਫੈਸਲੇ ਨੂੰ ਔਰਤਾਂ ਨੇ ਪਾਰਦਰਸ਼ੀ, ਭਰੋਸੇਯੋਗ ਅਤੇ ਮਹਿਲਾ ਸਸ਼ਕਤੀਕਰਨ ਵੱਲ ਇੱਕ ਵੱਡਾ ਕਦਮ ਕਰਾਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਹੁਣ ਤੱਕ ਇਸ ਯੋਜਨਾ ਤਹਿਤ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ₹1,149 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਯੋਜਨਾ ਅਧੀਨ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਯੋਗ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਕਿਸ਼ਤਾਂ ਵਿੱਚ ₹4,500, ਜਦਕਿ ਹੋਰ ਯੋਗ ਮਹਿਲਾਵਾਂ ਨੂੰ ₹1,000 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਕਿਸ਼ਤਾਂ ਵਿੱਚ ₹3,000 ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਸਰਕਾਰ ਦੇ ਅਨੁਸਾਰ ਇਸ ਯੋਜਨਾ ਲਈ 70 ਲੱਖ ਤੋਂ ...
ਰਾਜਪੁਰਾ ਦੀ ਇੰਦਰਾ ਮਾਰਕੀਟ ਵਿੱਚ ਲਟਕਦੇ ਬਿਜਲੀ ਮੀਟਰ ਬਾਕਸ ਬਣੇ ਹਾਦਸਿਆਂ ਦਾ ਖਤਰਾ, ਦੁਕਾਨਦਾਰਾਂ ਨੇ PSPCL ਤੋਂ ਤੁਰੰਤ ਕਾਰਵਾਈ ਦੀ ਕੀਤੀ ਮੰਗ

ਰਾਜਪੁਰਾ ਦੀ ਇੰਦਰਾ ਮਾਰਕੀਟ ਵਿੱਚ ਲਟਕਦੇ ਬਿਜਲੀ ਮੀਟਰ ਬਾਕਸ ਬਣੇ ਹਾਦਸਿਆਂ ਦਾ ਖਤਰਾ, ਦੁਕਾਨਦਾਰਾਂ ਨੇ PSPCL ਤੋਂ ਤੁਰੰਤ ਕਾਰਵਾਈ ਦੀ ਕੀਤੀ ਮੰਗ

Punjab News
ਰਾਜਪੁਰਾ, 28 ਜੁਲਾਈ 2026: ਰਾਜਪੁਰਾ ਦੀ ਰੁਸ਼ਭਰੀ ਇੰਦਰਾ ਮਾਰਕੀਟ ਵਿੱਚ ਲਟਕਦੇ ਬਿਜਲੀ ਦੇ ਮੀਟਰ ਬਾਕਸ ਅਤੇ ਖੁੱਲ੍ਹੀਆਂ ਬਿਜਲੀ ਦੀਆਂ ਤਾਰਾਂ ਲੋਕਾਂ ਲਈ ਵੱਡਾ ਖਤਰਾ ਬਣਦੀਆਂ ਜਾ ਰਹੀਆਂ ਹਨ। ਬਾਜ਼ਾਰ ਦੇ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨੇ ਇਸ ਗੰਭੀਰ ਸਮੱਸਿਆ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਮਾਰਕੀਟ ਵਿੱਚ ਕਈ ਥਾਵਾਂ ‘ਤੇ ਬਿਜਲੀ ਦੇ ਮੀਟਰ ਬਾਕਸਾਂ ਦੇ ਢੱਕਣ ਟੁੱਟੇ ਹੋਏ ਹਨ, ਜਿਸ ਕਾਰਨ ਬਿਜਲੀ ਦੀਆਂ ਤਾਰਾਂ ਖੁੱਲ੍ਹੀਆਂ ਅਤੇ ਬਾਹਰ ਲਟਕਦੀਆਂ ਨਜ਼ਰ ਆ ਰਹੀਆਂ ਹਨ। ਬਰਸਾਤ ਦੇ ਮੌਸਮ ਦੌਰਾਨ ਇਹ ਸਥਿਤੀ ਹੋਰ ਵੀ ਖਤਰਨਾਕ ਬਣ ਜਾਂਦੀ ਹੈ ਅਤੇ ਕਿਸੇ ਵੀ ਵੇਲੇ ਕਰੰਟ ਲੱਗਣ ਜਾਂ ਹੋਰ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ। ਦੁਕਾਨਦਾਰਾਂ ਅਤੇ ਰਾਹਗੀਰਾਂ ਵਿੱਚ ਡਰ ਦਾ ਮਾਹੌਲ ਸਥਾਨਕ ਵਪਾਰੀਆਂ ਨੇ ਦੱਸਿਆ ਕਿ ਇੰਦਰਾ ਮਾਰਕੀਟ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਖਰੀਦਦਾਰੀ ਲਈ ਆਉਂਦੇ ਹਨ। ਇਸ ਤੋਂ ਇਲਾਵਾ ਛੋਟੇ ਬੱਚੇ, ਬਜ਼ੁਰਗ ਅਤੇ ਔਰਤਾਂ ਵੀ ਇਸੇ ਰਸਤੇ ...
‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡੀਜੀਪੀ ਨੂੰ ਲਿਖੀ ਚਿੱਠੀ, ਚੁੱਕੇ ਅਹਿਮ ਮੁੱਦੇ

‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡੀਜੀਪੀ ਨੂੰ ਲਿਖੀ ਚਿੱਠੀ, ਚੁੱਕੇ ਅਹਿਮ ਮੁੱਦੇ

Breaking News, Punjab News
ਚੰਡੀਗੜ੍ਹ, 27 ਜੁਲਾਈ 2026: ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾਵਾਂ ਦੇ ਮਾਹੌਲ ਵਿਚਕਾਰ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਅਹਿਮ ਕਦਮ ਚੁੱਕਦਿਆਂ ਆਪਣੀ ਸੁਰੱਖਿਆ ਲਈ ਤਾਇਨਾਤ ਛੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਭੇਜਣ ਦੀ ਇੱਛਾ ਜ਼ਾਹਰ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਲੱਗੇ ਮੁਲਾਜ਼ਮਾਂ ਨੂੰ ਜਨਤਾ ਦੀ ਸੁਰੱਖਿਆ ਲਈ ਪੁਲਿਸ ਥਾਣਿਆਂ ਵਿੱਚ ਤਾਇਨਾਤ ਕੀਤਾ ਜਾਵੇ। ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੂਬੇ ਦੇ ਕਈ ਇਲਾਕਿਆਂ ਵਿੱਚ ਪੁਲਿਸ ਬਲ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ। ਅਜਿਹੇ ਹਾਲਾਤਾਂ ਵਿੱਚ ਜੇਕਰ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮਾਂ ਨੂੰ ਥਾਣਿਆਂ ਵਿੱਚ ਭੇਜਿਆ ਜਾਵੇ ਤਾਂ ਇਸ ਨਾਲ ਆਮ ਲੋਕਾਂ ਦੀ ਸੁਰੱਖਿਆ ਮਜ਼ਬੂਤ ਹੋਵੇਗੀ ਅਤੇ ਅਪਰਾਧਾਂ ‘ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ। ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਬਾਰੇ ਦਿੱਤੀ ਜਾਣਕਾ...
ਸੰਸਦ ਮਾਨਸੂਨ ਸੈਸ਼ਨ: ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਪੇਪਰ ਲੀਕ ਰੋਕਣ ਲਈ ਬਿੱਲ ਕੀਤਾ ਪੇਸ਼

ਸੰਸਦ ਮਾਨਸੂਨ ਸੈਸ਼ਨ: ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਪੇਪਰ ਲੀਕ ਰੋਕਣ ਲਈ ਬਿੱਲ ਕੀਤਾ ਪੇਸ਼

Breaking News, National News
ਨਵੀਂ ਦਿੱਲੀ, 28 ਜੁਲਾਈ 2026: ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਮੰਗਲਵਾਰ ਨੂੰ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਨਾਲ ਹੀ ਕੇਂਦਰ ਸਰਕਾਰ ਨੇ ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026 ‘ਤੇ ਆਪਣਾ ਪੱਖ ਸਦਨ ਵਿੱਚ ਰੱਖਿਆ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੇ ਬਿੱਲ ‘ਤੇ ਚਰਚਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਰਕਾਰ ਦੇਸ਼ ਦੇ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਜਾਂ ਪੇਪਰ ਲੀਕ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਪੱਸ਼ਟ ਸੰਕਲਪ ਹੈ ਕਿ ਭਾਰਤ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਭਵਿੱਖ ਨਾਲ ਕਿਸੇ ਨੂੰ ਵੀ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਸੋਧ ਬਿੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ, ਜਿਸ ਤਹਿਤ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ ਬਰਾਬਰ ਦੇ ਮੌਕੇ ਮਿਲਣ ਯਕੀਨੀ ਬਣਾਏ ਜਾ ਰਹੇ ਹਨ। ਡਾ. ਜਤਿੰਦਰ ਸਿੰ...
ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ਵਿਸ਼ੇਸ਼ ਲਿਵਰ ਹੈਲਥ ਕੈਂਪ, ਮੁੱਖ ਜਾਂਚਾਂ ਸਿਰਫ਼ ₹1000 ਵਿੱਚ

ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ਵਿਸ਼ੇਸ਼ ਲਿਵਰ ਹੈਲਥ ਕੈਂਪ, ਮੁੱਖ ਜਾਂਚਾਂ ਸਿਰਫ਼ ₹1000 ਵਿੱਚ

Health, Punjab News
ਚੰਡੀਗੜ੍ਹ/ਮੁਹਾਲੀ, 27 ਜੁਲਾਈ: ਵਿਸ਼ਵ ਹੈਪੇਟਾਈਟਸ ਦਿਵਸ ਦੇ ਮੌਕੇ ‘ਤੇ ਪੰਜਾਬ ਦੀ ਪ੍ਰਮੁੱਖ ਸੁਪਰ-ਸਪੈਸ਼ਲਿਟੀ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ ਵੱਲੋਂ ਲੋਕਾਂ ਨੂੰ ਲਿਵਰ ਸਬੰਧੀ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਮੇਂ ਸਿਰ ਜਾਂਚ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 28 ਜੁਲਾਈ 2026 (ਮੰਗਲਵਾਰ) ਨੂੰ ਇੱਕ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 9:00 ਵਜੇ ਤੋਂ ਸੰਸਥਾ ਦੇ ਓ.ਪੀ.ਡੀ. ਕੰਪਲੈਕਸ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਸਾਲ ਵਿਸ਼ਵ ਹੈਪੇਟਾਈਟਸ ਦਿਵਸ ਦੀ ਅੰਤਰਰਾਸ਼ਟਰੀ ਥੀਮ “Let's Break It Down” ਨੂੰ ਧਿਆਨ ਵਿੱਚ ਰੱਖਦਿਆਂ, ਕੈਂਪ ਦਾ ਮੁੱਖ ਮਕਸਦ ਆਮ ਲੋਕਾਂ ਤੱਕ ਲਿਵਰ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਪਹੁੰਚਾਉਣਾ ਅਤੇ ਆਧੁਨਿਕ ਜਾਂਚ ਸਹੂਲਤਾਂ ਨੂੰ ਕਿਫ਼ਾਇਤੀ ਦਰਾਂ ‘ਤੇ ਉਪਲਬਧ ਕਰਵਾਉਣਾ ਹੈ। ਮਾਹਿਰ ਡਾਕਟਰਾਂ ਦੀ ਸਲਾਹ ਨਾਲ ਹੋਣਗੀਆਂ ਅਹਿਮ ਜਾਂਚਾਂ ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਦੌਰਾਨ ਮਰੀਜ਼ਾਂ ਨੂ...
ਨਿਊਟ੍ਰੀਸ਼ਨ ਗਾਰਡਨਜ਼ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਬਾਲ ਮੁਕੰਦ ਸ਼ਰਮਾ ਵੱਲੋਂ ਸਖ਼ਤ ਨਿਗਰਾਨੀ ਅਤੇ ਤਕਨੀਕੀ ਅੱਪਗ੍ਰੇਡ ‘ਤੇ ਜ਼ੋਰ

ਨਿਊਟ੍ਰੀਸ਼ਨ ਗਾਰਡਨਜ਼ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਬਾਲ ਮੁਕੰਦ ਸ਼ਰਮਾ ਵੱਲੋਂ ਸਖ਼ਤ ਨਿਗਰਾਨੀ ਅਤੇ ਤਕਨੀਕੀ ਅੱਪਗ੍ਰੇਡ ‘ਤੇ ਜ਼ੋਰ

Punjab News
ਚੰਡੀਗੜ੍ਹ, 27 ਜੁਲਾਈ: ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਸੀ) ਨੇ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਆਪਣੀਆਂ ਵੱਖ-ਵੱਖ ਗਤੀਵਿਧੀਆਂ ਦੀ ਵਿਆਪਕ ਸਮੀਖਿਆ ਕੀਤੀ। ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਨਿਊਟ੍ਰੀਸ਼ਨ ਗਾਰਡਨਜ਼ ਦੀ ਨਿਯਮਤ ਨਿਗਰਾਨੀ, ਡਿਜ਼ੀਟਲ ਸੇਵਾਵਾਂ ਦੇ ਆਧੁਨਿਕੀਕਰਨ ਅਤੇ ਜਨ-ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਮੀਟਿੰਗ ਦੌਰਾਨ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਬਦਲਦੇ ਤਕਨੀਕੀ ਯੁੱਗ ਦੇ ਮੱਦੇਨਜ਼ਰ ਕਮਿਸ਼ਨ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਕੇਂਦਰਿਤ ਬਣਾਉਣਾ ਸਮੇਂ ਦੀ ਲੋੜ ਹੈ। ਇਸੇ ਤਹਿਤ ਕਮਿਸ਼ਨ ਦੀ ਅਧਿਕਾਰਕ ਵੈੱਬਸਾਈਟ ਨੂੰ ਆਧੁਨਿਕ ਰੂਪ ਦੇਣ ਅਤੇ ਇਸ ਨੂੰ ਨਿਯਮਤ ਤੌਰ ‘ਤੇ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਤਾਂ ਜੋ ਲੋਕਾਂ ਨੂੰ ਕਮਿਸ਼ਨ ਦੀਆਂ ਗਤੀਵਿਧੀਆਂ, ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਤਾਜ਼ਾ ਅਤੇ ਪ੍ਰਮਾਣਿਕ ਜਾਣਕਾਰੀ ਆਸਾਨੀ ਨਾਲ ਮਿਲ ਸਕੇ। ਜਾਗਰੂਕਤਾ ਫ਼ਿਲਮ ਨੂੰ ਮਿਲੇਗਾ ਨਵਾਂ ਰੂਪ ਮੀਟਿੰਗ ਦੌ...
ਪਦਮ ਭੂਸ਼ਣ ਤਰਲੋਚਨ ਸਿੰਘ ਨੂੰ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

ਪਦਮ ਭੂਸ਼ਣ ਤਰਲੋਚਨ ਸਿੰਘ ਨੂੰ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

Punjab News
ਚੰਡੀਗੜ੍ਹ, 27 ਜੁਲਾਈ 2026: ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੇ ਮਹਾਨ ਵਿਦਵਾਨ, ਪ੍ਰਸਿੱਧ ਖੋਜਕਾਰ ਅਤੇ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਦੇ 100ਵੇਂ ਜਨਮ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਪੰਜਾਬ ਕਲਾ ਭਵਨ ਵਿਖੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ਤਾਬਦੀ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਹਿਤ, ਭਾਸ਼ਾ, ਸੱਭਿਆਚਾਰ ਅਤੇ ਜਨ ਜੀਵਨ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਡਾ. ਜੱਗੀ ਦੇ ਅਮੁੱਲੇ ਯੋਗਦਾਨ ਨੂੰ ਨਮਨ ਕੀਤਾ। ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਪਦਮ ਭੂਸ਼ਣ ਸ. ਤਰਲੋਚਨ ਸਿੰਘ ਨੂੰ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸਨਮਾਨ ਵਜੋਂ ਉਨ੍ਹਾਂ ਨੂੰ ₹51 ਹਜ਼ਾਰ ਦੀ ਨਗਦ ਰਾਸ਼ੀ, ਦੁਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਡਾ. ਰਤਨ ਸਿੰਘ ਜੱਗੀ ਦੇ ਨਾਮ 'ਤੇ ਓਪਨ ਏਅਰ ਥੀਏਟਰ ਅਤੇ ਬੁੱਤ ਦਾ ਉਦਘਾਟਨ ਇਸ ਮੌਕੇ ਸਪੀਕਰ ਸ. ਕੁਲਤਾਰ ਸਿੰ...