Saturday, August 1Punjabi People

Tag: Punjab Updates

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਤੁੰਗਾਂ ਅਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਤੁੰਗਾਂ ਅਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ

Breaking News
ਸੰਗਰੂਰ, 10 ਅਪ੍ਰੈਲ 2026: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਾਂਗੀਣ ਵਿਕਾਸ ਲਈ ਜਾਰੀ ਯਤਨਾਂ ਦੇ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਤੁੰਗਾਂ ਅਤੇ ਉਭਾਵਾਲ ਵਿੱਚ ਕੁੱਲ 75.06 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵੱਖ-ਵੱਖ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ, ਖੇਡਾਂ ਅਤੇ ਸਮਾਜਿਕ ਢਾਂਚੇ ਦੇ ਵਿਕਾਸ ‘ਤੇ ਖਾਸ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ। ਪਿੰਡ ਤੁੰਗਾਂ ਵਿੱਚ ਉਨ੍ਹਾਂ ਨੇ 32.56 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਕੂਲ ਦੇ ਨਵੇਂ ਕਮਰੇ ਲੋਕ ਅਰਪਿਤ ਕੀਤੇ। ਇਸ ਤੋਂ ਇਲਾਵਾ ਭਗਤ ਰਵਿਦਾਸ ਵੈਲਫੇਅਰ ਕਮੇਟੀ ਨੂੰ...
ਨੰਗਲ ਡੈਮ ਝੀਲ ਵਿੱਚ ਗਾਰ ਜਮ੍ਹਾਂ ਹੋਣ ਕਾਰਨ ਪਾਣੀ ਸੰਭਾਲਣ ਦੀ ਸਮਰੱਥਾ ਵਿੱਚ 24 ਫੀਸਦੀ ਦੀ ਕਮੀ

ਨੰਗਲ ਡੈਮ ਝੀਲ ਵਿੱਚ ਗਾਰ ਜਮ੍ਹਾਂ ਹੋਣ ਕਾਰਨ ਪਾਣੀ ਸੰਭਾਲਣ ਦੀ ਸਮਰੱਥਾ ਵਿੱਚ 24 ਫੀਸਦੀ ਦੀ ਕਮੀ

Breaking News
ਚੰਡੀਗੜ੍ਹ, 10 ਅਪ੍ਰੈਲ 2026:  ਭਾਖੜਾ ਨਹਿਰ ਪ੍ਰਣਾਲੀ ਦਾ ਅਹਿਮ ਹਿੱਸਾ ਨੰਗਲ ਡੈਮ ਝੀਲ ਵੱਡੀ ਮਾਤਰਾ ਵਿੱਚ ਗਾਰ ਜਮ੍ਹਾਂ ਹੋਣ ਕਾਰਨ ਪ੍ਰਭਾਵਿਤ ਹੋਇਆ ਹੈ, ਜਿਸ ਨਾਲ ਇਸ ਦੀ ਪਾਣੀ ਸਟੋਰ ਕਰਨ ਦੀ ਸਮਰੱਥਾ ਲਗਭਗ 24 ਫੀਸਦੀ ਘਟ ਗਈ ਹੈ। ਇਸ ਸਥਿਤੀ ਨੇ ਉੱਤਰੀ ਭਾਰਤ ਵਿੱਚ ਪਾਣੀ ਦੀ ਸਪਲਾਈ ਅਤੇ ਪਣ-ਬਿਜਲੀ ਉਤਪਾਦਨ ’ਤੇ ਲੰਬੇ ਸਮੇਂ ਦੇ ਅਸਰਾਂ ਬਾਰੇ ਚਿੰਤਾ ਵਧਾ ਦਿੱਤੀ ਹੈ। ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾਰੀ ਦੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਵੱਲੋਂ ਸੰਸਦ ਵਿੱਚ ਦਿੱਤੇ ਅੰਕੜਿਆਂ ਮੁਤਾਬਕ, ਝੀਲ ਦੀ ਸਟੋਰੇਜ ਸਮਰੱਥਾ ਆਪਣੇ ਮੁੱਢਲੇ ਡਿਜ਼ਾਈਨ 25.22 ਮਿਲੀਅਨ ਕਿਊਬਿਕ ਮੀਟਰ ਤੋਂ ਘਟ ਕੇ ਲਗਭਗ 19 ਮਿਲੀਅਨ ਕਿਊਬਿਕ ਮੀਟਰ ਰਹਿ ਗਈ ਹੈ। ਇਹ 6 ਮਿਲੀਅਨ ਕਿਊਬਿਕ ਮੀਟਰ ਤੋਂ ਵੱਧ ਦੀ ਕਮੀ ਹੈ, ਜੋ ਇਸ ਝੀਲ ਲਈ ਇੱਕ ਵੱਡਾ ਨੁਕਸਾਨ ਮੰਨੀ ਜਾ ਰਹੀ ਹੈ ਕਿਉਂਕਿ ਇਹ ਹੇਠਲੇ ਇਲਾਕਿਆਂ ਵਿੱਚ ਪਾਣੀ ਦੀ ਵੰਡ ਨੂੰ ਨਿਯੰਤਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਨੰਗਲ ਡੈਮ ਝੀਲ ਨੰਗਲ ਹਾਈਡਲ ਚੈਨਲ ਨੂੰ ਪਾਣੀ ਮੁਹੱਈਆ ਕਰਦੀ ਹੈ, ਜੋ ਅੱਗੇ ਚੱਲ ਕੇ ਭਾਖੜਾ ਮੇਨ ਲਾਈਨ ਦਾ ਹ...
PSEB Result 2026: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ; ਟਾਪ 3 ਸਥਾਨਾਂ ’ਤੇ ਲੜਕੀਆਂ ਦੀ ਬੜਤ

PSEB Result 2026: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ; ਟਾਪ 3 ਸਥਾਨਾਂ ’ਤੇ ਲੜਕੀਆਂ ਦੀ ਬੜਤ

Uncategorized
ਚੰਡੀਗੜ੍ਹ, 10 ਅਪ੍ਰੈਲ 2026:  ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2025-26 ਲਈ ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਇਸ ਸਾਲ 10,422 ਸਕੂਲਾਂ ਦੇ ਕੁੱਲ 2,62,966 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2,53,789 ਸਫਲ ਰਹੇ। ਕੁੱਲ ਪਾਸ ਪ੍ਰਤੀਸ਼ਤਤਾ 96.51 ਫੀਸਦੀ ਦਰਜ ਕੀਤੀ ਗਈ। ਖਾਸ ਗੱਲ ਇਹ ਰਹੀ ਕਿ ਮੈਰਿਟ ਦੇ ਪਹਿਲੇ ਤਿੰਨ ਸਥਾਨਾਂ ’ਤੇ ਲੜਕੀਆਂ ਨੇ ਬੜਤ ਹਾਸਲ ਕੀਤੀ। ਤਮੰਨਾ ਪੁੱਤਰੀ ਨਰਿੰਦਰ ਕੁਮਾਰ, ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਫਰੀਦਕੋਟ), ਨੇ 600 ਵਿੱਚੋਂ ਪੂਰੇ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਜਪਨੀਤ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਮਿਡਲ ਸਕੂਲ ਅੜਕਵਾਸ (ਸੰਗਰੂਰ), ਨੇ 598 ਅੰਕ (99.67%) ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਜਸ਼ਨਦੀਪ ਕੌਰ ਪੁੱਤਰੀ ਹਰਪ੍ਰੀਤ ਸਿੰਘ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ), ਨੇ ਵੀ 598 ਅੰਕ (99.67%) ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਬੋਰਡ ਦੇ ਨਿਯਮਾਂ ਮੁਤਾਬਕ, ਜੇਕਰ ਅੰਕ ਬਰਾਬਰ ਹੋਣ ਤਾਂ ਛੋਟੀ ਉਮਰ ਵਾਲੇ ਵਿਦ...
ਮਾਨ ਵੱਲੋਂ ਕੇਂਦਰ ਤੋਂ ਫ਼ਸਲੀ ਖ਼ਰਾਬੇ ਦੇ ਜਾਇਜ਼ੇ ਲਈ ਟੀਮ ਪੰਜਾਬ ਭੇਜਣ ਦੀ ਮੰਗ

ਮਾਨ ਵੱਲੋਂ ਕੇਂਦਰ ਤੋਂ ਫ਼ਸਲੀ ਖ਼ਰਾਬੇ ਦੇ ਜਾਇਜ਼ੇ ਲਈ ਟੀਮ ਪੰਜਾਬ ਭੇਜਣ ਦੀ ਮੰਗ

Breaking News
ਚੰਡੀਗੜ੍ਹ, 10 ਅਪ੍ਰੈਲ 2026:  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਨਾਜ ਪ੍ਰਬੰਧਨ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਮੀਂਹ ਅਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਭੇਜਣ ਦੀ ਮੰਗ ਕੀਤੀ, ਜਿਸ ’ਤੇ ਕੇਂਦਰੀ ਮੰਤਰੀ ਨੇ ਸਕਾਰਾਤਮਕ ਪ੍ਰਤੀਕ੍ਰਿਆ ਦਿੱਤੀ। ਮਾਨ ਨੇ ਜਾਣਕਾਰੀ ਦਿੱਤੀ ਕਿ ਸ਼ਨਿੱਚਰਵਾਰ ਨੂੰ ਟੀਮ ਪੰਜਾਬ ਆ ਕੇ ਫ਼ਸਲਾਂ ਦੇ ਨੁਕਸਾਨ ਦਾ ਅੰਕਲਨ ਕਰ ਸਕਦੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਮੰਗ ਰੱਖੀ ਕਿ ਪੰਜਾਬ ਤੋਂ ਅਨਾਜ ਦੀ ਚੁਕਾਈ ਲਈ ਵਾਧੂ ਰੇਲ ਗੱਡੀਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਣਕ ਦੀ ਫ਼ਸਲ ਦੇ ਭੰਡਾਰਨ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਦੇ ਗੋਦਾਮਾਂ ਵਿੱਚ ਲਗਭਗ 155 ਲੱਖ ਮੀਟ੍ਰਿਕ ਟਨ ਅਨਾਜ ਸਟੋਰ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵੱਲੋਂ ਅਪਰੈਲ ਤੋਂ ਜੂਨ ਤੱਕ ਵਾਧੂ ਟਰੇਨਾਂ ਦੇਣ ਦਾ ਭਰੋਸਾ ਦਿੱਤਾ ਗਿਆ ਹੈ।...
ਬੱਚਿਆਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਪਰਿਵਾਰ ਨਾਲ ਦੁਬਾਰਾ ਜੋੜਨ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ: ਡਾ. ਬਲਜੀਤ ਕੌਰ

ਬੱਚਿਆਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਪਰਿਵਾਰ ਨਾਲ ਦੁਬਾਰਾ ਜੋੜਨ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ: ਡਾ. ਬਲਜੀਤ ਕੌਰ

Uncategorized
ਚੰਡੀਗੜ੍ਹ, 10 ਅਪ੍ਰੈਲ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖੀ ਅਤੇ ਬਾਲ-ਮਿੱਤਰ ਪਹਿਲ ਕੀਤੀ ਹੈ। ਬੱਚਿਆਂ ਲਈ ਸੰਚਾਰ ਨੂੰ ਆਸਾਨ ਬਣਾਉਣ ਅਤੇ ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨ ਦੇ ਮਕਸਦ ਨਾਲ 42 ਸਪੈਸ਼ਲ ਐਜੁਕੇਟਰ, 1 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕਾਂ ਨੂੰ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਮੁਸ਼ਕਲਾਂ ਪ੍ਰਗਟ ਕਰਨ ਵਿੱਚ ਦਿੱਕਤ ਆਉਂਦੀ ਹੈ, ਜਿਸ ਨਾਲ ਉਨ੍ਹਾਂ ਦੀ ਦੇਖਭਾਲ ਅਤੇ ਪੁਨਰਵਾਸ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਵੈਲਫੇਅਰ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਸੁਗਮ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ। ਡਾ. ਬਲਜੀਤ ਕੌਰ ਨੇ ਹੋਰ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱ...
‘ਪਵਿੱਤਰ ਸ਼ਹਿਰ’ ਅੰਮ੍ਰਿਤਸਰ ਦੀ ਹੱਦਾਂ ਅੰਦਰੋਂ ਤੰਬਾਕੂ ਅਤੇ ਮੀਟ ਦੀਆਂ 16 ਦੁਕਾਨਾਂ ਨੂੰ ਹਟਾਉਣ ਦੀ ਮੁਹਿੰਮ ਜਾਰੀ

‘ਪਵਿੱਤਰ ਸ਼ਹਿਰ’ ਅੰਮ੍ਰਿਤਸਰ ਦੀ ਹੱਦਾਂ ਅੰਦਰੋਂ ਤੰਬਾਕੂ ਅਤੇ ਮੀਟ ਦੀਆਂ 16 ਦੁਕਾਨਾਂ ਨੂੰ ਹਟਾਉਣ ਦੀ ਮੁਹਿੰਮ ਜਾਰੀ

Breaking News
ਅੰਮ੍ਰਿਤਸਰ, 9 ਅਪ੍ਰੈਲ 2026: ਅੰਮ੍ਰਿਤਸਰ ਦੇ ਚਾਰਦੀਵਾਰੀ ਵਾਲੇ ਸ਼ਹਿਰ ਨੂੰ ‘ਪਵਿੱਤਰ ਸ਼ਹਿਰ’ ਘੋਸ਼ਿਤ ਕਰਨ ਤੋਂ ਲਗਭਗ ਚਾਰ ਮਹੀਨੇ ਬਾਅਦ, ਤੰਬਾਕੂ, ਮੀਟ ਅਤੇ ਸ਼ਰਾਬ ‘ਤੇ ਲੱਗੀਆਂ ਪਾਬੰਦੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਕਾਰਵਾਈ ਹੁਣ ਤੇਜ਼ ਹੋਣ ਲੱਗੀ ਹੈ, ਹਾਲਾਂਕਿ ਇਸ ਰਾਹ ਵਿੱਚ ਕਈ ਮੁਸ਼ਕਲਾਂ ਹਾਲੇ ਵੀ ਮੌਜੂਦ ਹਨ। 15 ਦਸੰਬਰ 2025 ਨੂੰ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਨਗਰ ਨਿਗਮ, ਸਿਹਤ ਅਤੇ ਪਸ਼ੂ ਪਾਲਣ ਵਿਭਾਗ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਦੌਰਾਨ ਨਗਰ ਨਿਗਮ ਦੇ ਅਸਟੇਟ ਵਿੰਗ ਨੇ ਚਾਰਦੀਵਾਰੀ ਵਾਲੇ ਖੇਤਰ ਵਿੱਚੋਂ ਤੰਬਾਕੂ ਦੀਆਂ 16 ਦੁਕਾਨਾਂ ਹਟਾਉਣ ਦਾ ਦਾਅਵਾ ਕੀਤਾ ਹੈ, ਜਦਕਿ ਕਰੀਬ 50 ਹੋਰ ਵਿਕਰੇਤਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਸਮਾਂ ਸੀਮਾ ਵੀ ਖਤਮ ਹੋ ਚੁੱਕੀ ਹੈ। ਅਧਿਕਾਰੀਆਂ ਦੇ ਮੁਤਾਬਕ, ਆਉਣ ਵਾਲੇ ਦਿਨਾਂ ਵਿੱਚ ਤੰਬਾਕੂ ਅਤੇ ਕੱਚਾ ਮੀਟ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀਆਂ ਦੁਕਾਨਾਂ ਸੀਲ ਕੀਤੀਆਂ ਜਾ ਸਕਦੀਆਂ ਹਨ ਜੇਕਰ...
ਪਟਿਆਲਾ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤਲਾਸ਼ੀ ਮੁਹਿੰਮ ਜਾਰੀ

ਪਟਿਆਲਾ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤਲਾਸ਼ੀ ਮੁਹਿੰਮ ਜਾਰੀ

Uncategorized
ਪਟਿਆਲਾ, 9 ਅਪ੍ਰੈਲ 2026 : ਪਟਿਆਲਾ ਦੇ 12 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਨ ਅਤੇ ਪੁਲਿਸ ਤੁਰੰਤ ਸਰਗਰਮ ਹੋ ਗਏ। ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਅੰਦਰੂਨੀ ਜਾਂਚ ਜਾਰੀ ਹੈ। ਮੌਕੇ ‘ਤੇ ਪੁਲਿਸ ਟੀਮਾਂ, ਬੰਬ ਨਿਰੋਧਕ ਦਸਤਿਆਂ ਅਤੇ ਡਾਗ ਸਕਵੈਡ ਨੂੰ ਤਾਇਨਾਤ ਕੀਤਾ ਗਿਆ ਹੈ। ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾਕੇ ਗਹਿਰਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। ਧਮਕੀ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ। ਪ੍ਰਾਰੰਭਿਕ ਜਾਂਚ ਦੌਰਾਨ ਹੁਣ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਪਰ ਐਤਿਆਤਨ ਪੂਰੀ ਤਰ੍ਹਾਂ ਸਰਚ ਆਪਰੇਸ਼ਨ ਜਾਰੀ ਹੈ। ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਨੂੰ ਸੂਚਿਤ ਕਰਕੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਪਹਿਲਾਂ ਵੀ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲਾਂ, ਸਰਕਾਰੀ ਅਤੇ ਕਾਨੂੰਨੀ ਸੰਸਥਾਵਾਂ ਨੂੰ ਬੰਬ ਧਮਾਕਿਆਂ ਦ...
ਨਸ਼ਾ ਤਸਕਰ ਨੂੰ ਸਹਾਇਤਾ ਦੇਣ ਦੇ ਦੋਸ਼ ਹੇਠ ਪੰਜ ਪੁਲੀਸ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ

ਨਸ਼ਾ ਤਸਕਰ ਨੂੰ ਸਹਾਇਤਾ ਦੇਣ ਦੇ ਦੋਸ਼ ਹੇਠ ਪੰਜ ਪੁਲੀਸ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ

Breaking News
ਫਿਰੋਜ਼ਪੁਰ, 9 ਅਪ੍ਰੈਲ 2026:  ਇੱਥੋਂ ਦੀ ਸਦਰ ਪੁਲੀਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ਾਹਪਿੰਦਰ ਸਿੰਘ ਉਰਫ਼ ਸ਼ੌਨ ਭਿੰਡਰ ਨੂੰ ਗੈਰਕਾਨੂੰਨੀ ਤਰੀਕੇ ਨਾਲ ਪਾਸਪੋਰਟ ਕਲੀਅਰੈਂਸ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਸੀਆਈਏ ਸਟਾਫ਼ ਦੇ ਇੰਚਾਰਜ ਪ੍ਰਭਜੀਤ ਸਿੰਘ ਸਮੇਤ ਪੰਜ ਪੁਲੀਸ ਕਰਮਚਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹੋਰ ਨਾਮਜ਼ਦ ਅਧਿਕਾਰੀਆਂ ਵਿੱਚ ਏਐਸਆਈ ਲਖਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ, ਹੈੱਡ ਕਾਂਸਟੇਬਲ ਹਰਕਮਲ ਸਿੰਘ ਅਤੇ ਕਾਂਸਟੇਬਲ ਧਰਮਿੰਦਰ ਸਿੰਘ ਸ਼ਾਮਲ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਜਾਲਸਾਜ਼ੀ ਕਰਦੇ ਹੋਏ ਏਐਸਆਈ ਬਲਬੀਰ ਸਿੰਘ ਦੇ ਨਕਲੀ ਦਸਤਖਤ ਨਾਲ ਐਨਓਸੀ ਤਿਆਰ ਕੀਤੀ, ਜਿਸ ਨਾਲ ਖੇਤਰੀ ਪਾਸਪੋਰਟ ਦਫ਼ਤਰ ਦੀ ਲਾਜ਼ਮੀ ਜਾਂਚ ਪ੍ਰਕਿਰਿਆ ਨੂੰ ਦਰਕਿਨਾਰ ਕਰ ਦਿੱਤਾ ਗਿਆ। ਇਹ ਘਟਨਾ ਲਗਭਗ ਇੱਕ ਸਾਲ ਪਹਿਲਾਂ ਦੀ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪ੍ਰਭਜੀਤ ਸਿੰਘ ਨੂੰ 6 ਅਪ੍ਰੈਲ ਨੂੰ ਮੁਅੱਤਲ ਕੀਤਾ ਗਿਆ ਸੀ, ਜਦਕਿ ਹੋਰ ਚਾਰ ਕਰਮਚਾਰੀਆਂ ਨੂੰ 8 ਅਪ੍ਰੈਲ ਨੂੰ ਸਸਪੈਂਡ ਕੀਤਾ ਗਿਆ। ਸ਼ੌਨ ਭਿੰਡਰ ਇੱਕ ਵੱਡਾ ਅੰਤਰਰਾਸ਼ਟਰੀ ਨਸ਼ਾ ਤਸਕਰ...
ਪੰਜਾਬ ਵਿੱਚ ਖਰਾਬ ਮੌਸਮ ਦਾ ਕਹਿਰ: ਗੜੇਮਾਰੀ ਨਾਲ ਫਸਲਾਂ ਨੂੰ ਭਾਰੀ ਨੁਕਸਾਨ, ਖੇਤੀਬਾੜੀ ਮੰਤਰੀ ਵੱਲੋਂ ਕੇਂਦਰ ਸਰਕਾਰ ਕੋਲ ਮਦਦ ਦੀ ਮੰਗ; ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਖਰਾਬ ਮੌਸਮ ਦਾ ਕਹਿਰ: ਗੜੇਮਾਰੀ ਨਾਲ ਫਸਲਾਂ ਨੂੰ ਭਾਰੀ ਨੁਕਸਾਨ, ਖੇਤੀਬਾੜੀ ਮੰਤਰੀ ਵੱਲੋਂ ਕੇਂਦਰ ਸਰਕਾਰ ਕੋਲ ਮਦਦ ਦੀ ਮੰਗ; ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 9 ਅਪ੍ਰੈਲ 2026: ਜਿੱਥੇ ਕਿਸਾਨ ਵਿਸਾਖੀ ਦੇ ਮੌਕੇ ‘ਤੇ ਖੁਸ਼ੀਆਂ ਮਨਾਉਣ ਦੀ ਆਸ ਕਰ ਰਹੇ ਸਨ, ਉੱਥੇ ਇਸ ਵਾਰ ਮੀਂਹ ਅਤੇ ਗੜੇਮਾਰੀ ਨੇ ਉਨ੍ਹਾਂ ਦੀਆਂ ਉਮੀਦਾਂ ਨੂੰ ਝਟਕਾ ਦਿੱਤਾ ਹੈ। ਭਾਰੀ ਨੁਕਸਾਨ ਕਾਰਨ ਕਿਸਾਨ ਚਿੰਤਿਤ ਹਨ ਅਤੇ ਸੂਬੇ ਭਰ ਵਿੱਚ ਨਿਰਾਸ਼ਾ ਦਾ ਮਾਹੌਲ ਬਣ ਗਿਆ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਤਬਾਹੀ ਨਾਲ ਹਰ ਕਿਸਾਨ ਪਰਿਵਾਰ ਦੁੱਖੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਸੇਵਾ ਕੀਤੀ ਹੈ—ਚਾਹੇ ਉਹ ਆਜ਼ਾਦੀ ਦੀ ਲੜਾਈ ਹੋਵੇ, ਰਾਸ਼ਟਰੀ ਸੁਰੱਖਿਆ ਜਾਂ ਅਨਾਜ ਉਤਪਾਦਨ। ਇਸ ਲਈ ਸੰਕਟ ਦੇ ਸਮੇਂ ਕੇਂਦਰ ਵੱਲੋਂ ਮਦਦ ਕਰਨਾ ਫਰਜ਼ ਬਣਦਾ ਹੈ ਅਤੇ ਸੂਬੇ ਲਈ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪਿਛਲੇ ਹੜ੍ਹਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਵੇਲੇ ਪੂਰੀ ਰਾਹਤ ਨਹੀਂ ਮਿਲੀ ਸੀ, ਇਸ ਵਾਰ ਕਿਸਾਨਾਂ ਨੂੰ ਢੰਗ ਦੀ ਸਹਾਇਤਾ ਦੀ ਲੋੜ ਹੈ ਕਿਉਂਕਿ ਮੌਸਮ ਲਗਾਤਾਰ ਨੁਕਸਾਨ ਕਰ ਰਿਹਾ ਹੈ। ਮੰਤਰੀ ਨੇ ਕਿਹਾ ਕਿ ਬਦਲਦੇ ਮੌਸਮ ਨੇ ਖੇਤੀਬਾੜੀ ਦੇ ਪੁਰਾਣੇ ਤਰੀਕਿਆਂ ਨੂੰ ਵੀ ਪ੍ਰਭਾ...
ਮਾਨਸਾ ਪੁਲਿਸ ਨੇ ਏ.ਟੀ.ਐਮ. ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ : ਭਾਗੀਰਥ ਸਿੰਘ ਮੀਨਾ

ਮਾਨਸਾ ਪੁਲਿਸ ਨੇ ਏ.ਟੀ.ਐਮ. ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ : ਭਾਗੀਰਥ ਸਿੰਘ ਮੀਨਾ

Uncategorized
ਮਾਨਸਾ, 9 ਅਪ੍ਰੈਲ 2026: ਸੀਨੀਅਰ ਕਪਤਾਨ ਪੁਲਿਸ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ (ਆਈ.ਪੀ.ਐੱਸ.) ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਏ.ਟੀ.ਐਮ. ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਦੋਸ਼ੀਆਂ ਕੋਲੋਂ ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਦੇ ਹਿੱਸੇ ਅਤੇ ਨਕਦੀ ਵੀ ਬਰਾਮਦ ਕੀਤੀ ਗਈ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ 1 ਅਪ੍ਰੈਲ 2026 ਨੂੰ ਸੂਚਨਾ ਪ੍ਰਾਪਤ ਹੋਈ ਕਿ 31 ਮਾਰਚ ਦੀ ਰਾਤ ਨੂੰ ਝੁਨੀਰ ਵਿਖੇ ਸਰਦੂਲਗੜ੍ਹ ਰੋਡ ‘ਤੇ ਸਥਿਤ ਐੱਸ.ਬੀ.ਆਈ. ਦੇ ਏ.ਟੀ.ਐਮ. ਦਾ ਤਾਲਾ ਤੋੜ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਮਸ਼ੀਨ ਚੋਰੀ ਕਰ ਲਈ ਗਈ। ਬੈਂਕ ਰਿਕਾਰਡ ਮੁਤਾਬਕ ਇਸ ਵਿੱਚ 33,28,000 ਰੁਪਏ ਮੌਜੂਦ ਸਨ। ਇਸ ਸਬੰਧੀ ਸੁਖਵੀਰ ਸਿੰਘ (ਲੋਕੇਸ਼ਨ ਰਿਪ੍ਰਜ਼ੈਂਟੇਟਿਵ, ਐਨ.ਸੀ.ਆਰ. ਐਟਲੀਓਸ) ਦੇ ਬਿਆਨ ‘ਤੇ ਥਾਣਾ ਝੁਨੀਰ ਵਿੱਚ ਮੁਕੱਦਮਾ ਨੰਬਰ 45 ...